ਜਾਖੜ ਨੇ ਕਿਹਾ – ਨਰਿੰਦਰ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਬਿੱਲ ਦਾ ਕਾਂਗਰਸ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਅਪੀਲ ਕੀਤੀ ਗਈ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਪ੍ਰਵਾਨ ਨਾ ਕੀਤਾ ਜਾਵੇ। ਇਸ ਵਫਦ ਵਿਚ ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਵਾ ਸ਼ਾਮਲ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਆਰਥਿਕ ਮੁਹਾਜ਼ ‘ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਦੇਸ਼ ਬੁਰੀ ਤਰ੍ਹਾਂ ਮੰਦੀ ਦੀ ਚਪੇਟ ਵਿਚ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀ ਅਸਫਲਤਾ ਨੂੰ ਲੁਕਾਉਣ ਲਈ ਨਾਗਰਿਕਤਾ ਸੋਧ ਬਿੱਲ ਰਾਹੀਂ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ।
Check Also
ਪੰਜਾਬ ਦੇ 18 ਪੁਲਿਸ ਅਫ਼ਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ
ਐਵਾਰਡ ਹਾਸਲ ਕਰਨ ਵਾਲਿਆਂ ’ਚ ਤਿੰਨ ਆਈਪੀਐਸ ਅਤੇ 7 ਪੀਪੀਐਸ ਅਧਿਕਾਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : …