ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰੇਗਾ ਇਹ ਵਫਦ
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਰਾਗੜ੍ਹੀ ਦੇ 21 ਸਿੱਖ ਸ਼ਹੀਦਾਂ ਨੂੰ ਯਾਦ ਕਰਨ ਲਈ ਪਹਿਲੀ ਵਾਰ ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਇਹ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲਿਆ। ਵਫ਼ਦ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਸਾਰਾਗੜ੍ਹੀ ਦੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਚਾਰ ਚਰਚਾ ਕੀਤੀ। ਬ੍ਰਿਟਿਸ਼ ਵਫ਼ਦ ਨੇ ਜਥੇਦਾਰ ਨੂੰ ਦੱਸਿਆ ਕਿ 175 ਦੇ ਕਰੀਬ ਸਿੱਖ ਬ੍ਰਿਟਿਸ਼ ਆਰਮੀ ‘ਚ ਵੱਖ-ਵੱਖ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਵਫ਼ਦ ਨੂੰ ਜੀ ਆਇਆਂ ਕਹਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਅੱਜ ਵੀ ਸਿੱਖ ਆਪਣੇ ਜੋਸ਼-ਜਜ਼ਬੇ ਤੇ ਕੁਰਬਾਨੀਆਂ ਦੇ ਇਤਿਹਾਸ ਕਰਕੇ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ 12 ਦਸੰਬਰ 1897 ਨੂੰ ਬ੍ਰਿਟਿਸ਼ ਆਰਮੀ ਦੀ 36 ਸਿੱਖ ਰੈਜੀਮੈਂਟ ਅਧੀਨ 21 ਸਿੱਖ ਸੂਰਮਿਆਂ ਨੇ ਸਾਰਾਗੜ੍ਹੀ ਚੌਕੀ ‘ਤੇ 10 ਹਜ਼ਾਰ ਪਠਾਨ ਹਮਲਾਵਰਾਂ ਨਾਲ ਲੋਹਾ ਲੈਂਦੇ ਹੋਏ ਸ਼ਹਾਦਤ ਪਾਈ ਸੀ। ਇਹ ਵਫਦ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਲਈ ਪੰਜਾਬ ਪਹੁੰਚਿਆ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …