18.4 C
Toronto
Thursday, August 13, 2026
spot_img
Homeਭਾਰਤਗੁਜਰਾਤ ਦੰਗਿਆਂ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ

ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ

ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟਨਾਨਾਵਤੀ ਕਮਿਸ਼ਨ ਨੇ ਤਿੰਨ ਮੰਤਰੀਆਂ ਨੂੰ ਵੀ ਦੱਸਿਆ ਬੇਦੋਸ਼ੇ
ਅਹਿਮਦਾਬਾਦ : ਗੁਜਰਾਤ ਵਿਚ 2002 ‘ਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਦੰਗਿਆਂ ‘ਤੇ ਨਾਨਾਵਤੀ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤੀ ਗਈ। ਗੁਜਰਾਤ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਇਹ ਰਿਪੋਰਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਮਿਸ਼ਨ ਨੇ ਦੰਗਿਆਂ ਦੇ ਸਮੇਂ ਮੁੱਖ ਮੰਤਰੀ ਰਹੇ ਨਰਿੰਦਰ ਮੋਦੀ ਅਤੇ ਉਸਦੇ ਤਿੰਨ ਸਾਥੀ ਮੰਤਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਮੋਦੀ ਅਤੇ ਉਸਦੇ ਸਾਥੀ ਮੰਤਰੀਆਂ ‘ਤੇ ਲਗਾਏ ਗਏ ਆਰੋਪ ਝੂਠੇ ਹਨ ਅਤੇ ਇਹ ਕਾਂਗਰਸ ਅਤੇ ਕੁਝ ਹੋਰ ਸੰਗਠਨਾਂ ਦੀ ਚਾਲ ਸੀ। ਧਿਆਨ ਰਹੇ ਕਿ 27 ਫਰਵਰੀ 2002 ਨੂੰ ਗੋਧਰਾ ‘ਚ ਸਾਬਰਮਤੀ ਐਕਸਪ੍ਰੈੱਸ ਦੀ ਬੋਗੀ ‘ਚ 59 ਕਾਰ ਸੇਵਕਾਂ ਨੂੰ ਜਿੰਦਾ ਸਾੜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭੜਕੇ ਦੰਗਿਆਂ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਵਿਅਕਤੀ ਮਾਰੇ ਗਏ ਸਨ।

RELATED ARTICLES
POPULAR POSTS