ਦੋਸ਼ੀ ਨੇ ਕਿਹਾ – ਦਿੱਲੀ ‘ਚ ਪ੍ਰਦੂਸ਼ਣ ਕਰਕੇ ਲੋਕਾਂ ਦੀ ਉਮਰ ਘਟ ਰਹੀ ਹੈ, ਫਿਰ ਸਾਨੂੰ ਫਾਂਸੀ ਕਿਉਂ
ਨਵੀਂ ਦਿੱਲੀ : ਨਿਰਭੈਯਾ ਜਬਰ ਜਨਾਹ ਮਾਮਲੇ ਵਿਚ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ। ਹੁਣ ਉਨ੍ਹਾਂ ਵਿਚੋਂ ਇਕ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਪਟੀਸ਼ਨ ਦਾਖਲ ਕੀਤੀ ਹੈ। ਅਕਸ਼ੇ ਨਾਮ ਦੇ ਇਸ ਦੋਸ਼ੀ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਜਦ ਦਿੱਲੀ ਵਿਚ ਪ੍ਰਦੂਸ਼ਣ ਕਰਕੇ ਹੀ ਲੋਕਾਂ ਦੀ ਉਮਰ ਘਟ ਰਹੀ ਹੈ ਤਾਂ ਸਾਨੂੰ ਫਾਂਸੀ ਕਿਉਂ ਦਿੱਤੀ ਜਾ ਰਹੀ ਹੈ। ਪਟੀਸ਼ਨ ਵਿਚ ਕਿਹਾ ਗਿਆ ਦਿੱਲੀ ਅਤੇ ਐਨ.ਸੀ.ਆਰ. ਦੇ ਪਾਣੀ ਅਤੇ ਹਵਾ ਵਿਚ ਜ਼ਹਿਰ ਘੁਲਣ ਦੀ ਪੁਸ਼ਟੀ ਕੇਂਦਰ ਸਰਕਾਰ ਨੇ ਖੁਦ ਆਪਣੀ ਰਿਪੋਰਟ ਵਿਚ ਕੀਤੀ ਹੈ। ਜ਼ਿਕਰਯੋਗ ਹੈ ਕਿ 16 ਦਸੰਬਰ 2012 ਨੂੰ ਦਿੱਲੀ ਵਿਚ ਨਿਰਭੈਯਾ ਜਬਰ ਜਨਾਹ ਮਾਮਲਾ ਸਾਹਮਣੇ ਆਇਆ ਸੀ। 23 ਸਾਲਾਂ ਦੀ ਪੈਰਾ ਮੈਡੀਕਲ ਦੀ ਵਿਦਿਆਰਥਣ ਜਬਰ ਜਨਾਹ ਦਾ ਸ਼ਿਕਾਰ ਹੋਈ ਸੀ। ਇਸ ਵਿਦਿਆਰਥਣ ਦੀ ਮਾਰਕੁੱਟ ਵੀ ਕੀਤੀ ਕੀਤੀ ਗਈ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ ਸੀ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …