ਟੋਰਾਂਟੋ/ਹਰਜੀਤ ਸਿੰਘ ਬਾਜਵਾ : ਗਲੋਬਲ ਪੰਜਾਬ ਫਾਊਂਡੇਸ਼ਨ ਟੋਰਾਂਟੋ ਇਕਾਈ ਦੀ ਇੱਕ ਮੀਟਿੰਗ ਪਿਛਲੇ ਦਿਨੀ ਸੰਸਥਾ ਦੇ ਚੇਅਰਮੈਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਵਿਭਾਗ ਦੇ ਸਾਬਕਾ ਮੁਖੀ ਡਾ.ਹਰਜਿੰਦਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਮੌਕੇ ਟੋਰਾਂਟੋ ਇਕਾਈ ਦੇ ਅਹੁਦੇਦਾਰਾਂ ਦੀ ਵੀ ਸਰਬ-ਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਨਾਮਵਰ ਵਕੀਲ ਪਰਮਜੀਤ ਸਿੰਘ ਗਿੱਲ ਨੂੰ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਡਾ. ਕੁਲਜੀਤ ਸਿੰਘ ਜੰਜੂਆ ਨੂੰ ਸੰਸਥਾ ਦਾ ਸਰਪ੍ਰਸਤ ਬਣਾਇਆ ਗਿਆ ਜਦੋਂ ਕਿ ਇਕਾਈ ਦੇ ਹੋਰ ਅਹੁਦੇਦਾਰਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਅਰੂਜ਼ ਰਾਜਪੂਤ, ਮੀਤ ਪ੍ਰਧਾਨ ਪ੍ਰੀਤ ਗਿੱਲ ਅਤੇ ਸੁਰਜੀਤ, ਜਨਰਲ ਸਕੱਤਰ ਕੁਲਵਿੰਦਰ ਸਿੰਘ ਸੈਣੀ ਅਤੇ ਮੀਤ ਸਕੱਤਰ ਜਨਾਬ ਅਮਜਦ ਰਾਣਾ ਨੂੰ ਚੁਣਿਆ ਗਿਆ । ਇਸ ਮੌਕੇ ਡਾ. ਹਰਜਿੰਦਰ ਸਿੰਘ ਵਾਲੀਆ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਢ ਤੋਂ ਹੀ ਵਿੱਦਿਆ (ਐਜ਼ੂਕੇਸ਼ਨ)ਦੇ ਮਿਆਰ ਨੂੰ ਉੱਚਾ ਚੁੱਕਣ, ਇੱਥੋਂ ਦੇ ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਕਿਸੇ ਕਾਬਲ ਬਣਾ ਕੇ ਕਿਸੇ ਮੁਕਾਮ ਤੇ਼ ਪਹੁੰਚਾਣ ਵਿੱਚ ਯਕੀਨ ਕਰਦੀ ਹੈ ਅਤੇ ਇਹੀ ਕਾਰਨ ਹੈ ਅੱਜ ਦੇਸ਼-ਵਿਦੇਸ਼ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਯੁਨੀਵਰਸਿਟੀ ਆਪਣੇ ਇਹਨਾਂ ਵਿਦਿਆਰਥੀਆਂ/ਸਿਖਿਆਰਥੀਆਂ ਤੇ਼ ਮਾਣ ਕਰਦੀ ਹੈ। ਡਾ.ਹਰਜਿੰਦਰ ਸਿੰਘ ਵਾਲੀਆ ਨੇ ਇਸ ਮੌਕੇ ਪੰਜਾਬੀ ਭਾਸ਼ਾ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਗੱਲ ਵੀ ਬਾਰ-ਬਾਰ ਦੁਹਰਾਈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …