ਵਾਸ਼ਿੰਗਟਨ: ਅਮਰੀਕਾ ਦੇ ਨਿਊਜਰਸੀ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਅਤੇ ਪੁਲਿਸ ਵਿਚਕਾਰ ਚਾਰ ਘੰਟੇ ਤੱਕ ਫਾਇਰਿੰਗ ਹੋਈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਅਤੇ ਦੋ ਸ਼ੱਕੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਊਜਰਸੀ ਸਿਟੀ ਵਿਚ ਦੋ ਵੱਖ-ਵੱਖ ਥਾਵਾਂ ‘ਤੇ ਫਾਇਰਿੰਗ ਹੋਈ। ਸਭ ਤੋਂ ਪਹਿਲਾਂ ਕਬਰਰਿਸਤਾਨ ਵਿਚ ਗੋਲੀ ਚੱਲੀ ਅਤੇ ਹਮਲਾਵਰਾਂ ਨੇ ਇਕ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਰ ਇਕ ਸੁਪਰ ਮਾਰਕੀਟ ਵਿਚ ਦਾਖਲ ਹੋ ਗਏ, ਜਿੱਥੇ ਕਰੀਬ ਚਾਰ ਘੰਟੇ ਪੁਲਿਸ ਅਤੇ ਹਮਲਾਵਰਾਂ ਵਿਚ ਮੁਕਾਬਲਾ ਹੋਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਪਰੇਸ਼ਨ ਤੋਂ ਬਾਅਦ ਸੁਪਰ ਮਾਰਕੀਟ ਵਿਚ 5 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿਚੋਂ ਦੋ ਲਾਸ਼ਾਂ ਹਮਲਾਵਰਾਂ ਦੀਆਂ ਹੀ ਹਨ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ।

