ਸਕੂਲਾਂ ‘ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ
ਸਿਡਨੀ : ਭਾਵੇਂ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਨਹੀਂ ਦਿੱਤਾ ਜਾ ਰਿਹਾ ਪਰ ਵਿਦੇਸ਼ਾਂ ਵਿਚ ਇਸ ਭਾਸ਼ਾ ਲਈ ਭਰਪੂਰ ਕਦਮ ਚੁੱਕੇ ਜਾ ਰਹੇ ਹਨ। ਆਸਟਰੇਲੀਆ ਦੇ ਸੂਬੇ ਨਿਓ ਸਾਊਥ ਵੇਲਜ਼ ਵਿਚ ਪੰਜਾਬੀ ਭਾਸ਼ਾ ਨੂੰ ਕਿੰਡਰਗਾਰਡਨ ਤੋਂ ਲੈ ਕੇ ਐਚ. ਐਸ. ਸੀ. ਤੱਕ ਪੜ੍ਹਾਉਣ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿਚ ਪੜ੍ਹਾਉਣ ਨੂੰ ਲੈ ਕੇ ਕਈ ਸਾਲਾਂ ਤੋਂ ਯਤਨ ਕੀਤੇ ਜਾ ਰਹੇ ਸਨ। ‘ਵੀਕ ਐਂਡ’ ‘ਤੇ ਕਈ ਪੰਜਾਬੀ ਸਕੂਲ ਨਿੱਜੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਸਾਲ 2020 ਵਿਚ ਚੋਣਵੇਂ ਵਿਸ਼ੇ ਦੇ ਤੌਰ ‘ਤੇ ਰੱਖਿਆ ਜਾਵੇਗਾ ਤੇ ਅਗਾਂਹ ਕਿੰਡਰਗਾਰਡਨ ਤੋਂ ਦਸਵੀਂ ਤੱਕ ਸ਼ੁਰੂ ਹੋ ਜਾਵੇਗਾ। ਇਥੇ ਗੌਰਤਲਬ ਹੈ ਕਿ 10ਵੀਂ ਪਾਸ ਕਰਨ ਤੋਂ ਬਾਅਦ ਵੀ ਬਾਰ੍ਹਵੀਂ ਤੱਕ ਬੱਚੇ ਪੰਜਾਬੀ ਭਾਸ਼ਾ ਨੂੰ ਪੜ੍ਹ ਸਕਦੇ ਹਨ। ਗੁਰਮੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਪੰਜਾਬੀ ਸਕੂਲ ਗਲੈਨਵੁੱਡ, ਨੈਸ਼ਨਲ ਸਿੱਖ ਕਾਸਲ ਆਫ਼ ਆਸਟ੍ਰੇਲੀਆ ਤੇ ਹੋਰ ਸਕੂਲਾਂ ਵਿਚ ਸੈਂਕੜੇ ਬੱਚੇ ਪੰਜਾਬੀ ਪੜ੍ਹ ਰਹੇ ਹਨ। ਇਹ ਸੰਸਥਾਵਾਂ ਦਾ ਸਿਲੇਬਸ ਲਾਗੂ ਕਰਾਉਣ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …