14.8 C
Toronto
Saturday, September 19, 2026
spot_img
Homeਦੁਨੀਆਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ

ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਦੋਸ਼ੀ ਕਰਾਰ

ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਦੋਸ਼ੀ ਕਰਾਰਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਪਾਕਿ ਅਦਾਲਤ ਨੇ ਲਿਆ ਫੈਸਲਾ
ਇਸਲਾਮਾਬਾਦ : ਪਾਕਿਸਤਾਨ ‘ਚ ਲਾਹੌਰ ਦੀ ਇੱਕ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਅੱਜ ਦੋਸ਼ੀ ਕਰਾਰ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜੱਜ ਅਰਸ਼ਦ ਭੁੱਟਾ ਨੇ ਸਈਦ ਅਤੇ ਜਮਾਤ ਨਾਲ ਜੁੜੇ ਚਾਰ ਹੋਰ ਵਿਅਕਤੀਆਂ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲਿਸ ਨੇ 3 ਜੁਲਾਈ ਨੂੰ ਹਾਫਿਜ਼ ਅਤੇ ਉਸਦੇ 13 ਸਹਿਯੋਗੀਆਂ ਖਿਲਾਫ 23 ਮਾਮਲੇ ਦਰਜ ਕੀਤੇ ਸਨ। ਹਾਫਿਜ਼ ਸਈਦ ਨੂੰ ਲੰਘੀ 17 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਹ ਉਦੋਂ ਤੋਂ ਹੀ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਅੱਤਵਾਦੀ ਸੰਗਠਨਾਂ ਨੂੰ ਮਿਲ ਰਹੀ ਆਰਥਿਕ ਮੱਦਦ ਅਤੇ ਉਨ੍ਹਾਂ ਖਿਲਾਫ ਕਾਰਵਾਈ ਨਾ ਕਰਨ ਕਰਕੇ ਪਾਕਿਸਤਾਨ ‘ਤੇ ਅੰਤਰਰਾਸ਼ਟਰੀ ਦਬਾਅ ਵਧ ਰਿਹਾ ਹੈ।

RELATED ARTICLES
POPULAR POSTS