Breaking News
Home / ਦੁਨੀਆ / ਫਰਾਂਸ ਦੇ ਬਿਸ਼ਪ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਫਰਾਂਸ ਦੇ ਬਿਸ਼ਪ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਮਸੀਹ ਭਾਈਚਾਰੇ ਦੇ ਕੈਥੋਲਿਕ ਚਰਚ ਨਾਲ ਸਬੰਧਤ ਫਰਾਂਸ ਦੇ ਬਿਸ਼ਪ ਜੌਸਫ ਡੀ. ਮੈਟਜ਼ ਨੇ 30 ਮੈਂਬਰੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਅੱਜ ਕੱਲ੍ਹ ਭਾਰਤ ਦੌਰੇ ‘ਤੇ ਆਏ ਹੋਏ ਹਨ ਅਤੇ ਉਨ੍ਹਾਂ ਕਈ ਧਰਮ ਸਥਾਨਾਂ ਦਾ ਦੌਰਾ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ, ਜਿਥੇ ਉਨ੍ਹਾਂ ਲੰਗਰ ਪ੍ਰਥਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲੰਗਰ ਬਣਾਉਣ ਅਤੇ ਵਰਤਾਉਣ ਦੀ ਪ੍ਰਥਾ ਨੂੰ ਦੇਖਿਆ। ਉਪਰੰਤ ਸੱਚਖੰਡ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪ੍ਰਸ਼ਾਦ ਵੀ ਲਿਆ। ਸੂਚਨਾ ਘਰ ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਿੱਖ ਧਰਮ ਬਾਰੇ ਆਪਣੀਆਂ ਭਾਵਨਾਵਾਂ ਵੀ ਯਾਤਰੂ ਬੁੱਕ ਵਿੱਚ ਦਰਜ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਰੂਹਾਨੀ ਸਥਾਨ ਹੈ, ਜਿਥੇ ਨਤਮਸਤਕ ਹੋ ਕੇ ਸਾਂਝੀਵਾਲਤਾ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਲੰਗਰ ਘਰ ਵਿਚ ਪੰਗਤ ਵਿੱਚ ਬੈਠ ਕੇ ਲੋਕਾਂ ਨੂੰ ਪ੍ਰਸ਼ਾਦਾ ਛਕਦਿਆਂ ਦੇਖਿਆ। ਉਨ੍ਹਾਂ ਨੇ ਸਿੱਖ ਧਰਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹ ਇਕ ਵਾਰ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਆ ਚੁੱਕੇ ਹਨ। ਉਨ੍ਹਾਂ ਦੇ ਨਾਲ ਫਰਾਂਸ ਤੋਂ ਆਇਆ ਲਗਪਗ 30 ਮੈਂਬਰੀ ਵਫਦ ਵੀ ਸ਼ਾਮਲ ਸੀ। ਫਰਾਂਸ ਦੇ ਬਿਸ਼ਪ ਤੇ ਉਨ੍ਹਾਂ ਦਾ ਵਫਦ ਭਾਰਤ ਵਿਚ ਧਾਰਮਿਕ ਅਸਥਾਨਾਂ ਦੀ ਯਾਤਰਾ ‘ਤੇ ਆਇਆ ਹੋਇਆ ਹੈ। ਉਨ੍ਹਾਂ ਆਪਣੀ ਯਾਤਰਾ ਕੋਲਕਾਤਾ ਤੋਂ ਸ਼ੁਰੂ ਕੀਤੀ ਸੀ। ਉਹ ਕਈ ਹਿੰਦੂ ਧਰਮ ਅਸਥਾਨਾਂ ‘ਤੇ ਵੀ ਹੋ ਕੇ ਆਏ ਹਨ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …