ਟੋਰਾਂਟੋ/ਹੀਰਾ ਰੰਧਾਵਾ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਜੋ ਰਹਿੰਦੀ ਦੁਨੀਆ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਾਰ ਸਿੰਘ ਬਾਬਾ ਫ਼ਤਿਹ ਸਿੰਘ ਯਾਦਗਾਰੀ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿਚ ਸੋਮਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਹੋਣਗੇ। ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਉਪਰੰਤ, ਰਾਗੀ ਸਿੰਘਾਂ ਅਤੇ ਬੱਚਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ, ਪ੍ਰਸਿੱਧ ਕਥਾਕਾਰ ਭਾਈ ਗੁਲਜ਼ਾਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਗੌਰਵਮਈ ਸਿੱਖ ਇਤਿਹਾਸ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਢਾਡੀ-ਸਿੰਘਾਂ ਵੱਲੋਂ ਸੂਰਬੀਰਾਂ ਦੀਆਂ ਵਾਰਾਂ ਦਾ ਗਾਇਨ ਕੀਤਾ ਜਾਏਗਾ। ਪ੍ਰਬੰਧਕਾਂ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿਚ ਪਹੁੰਚ ਕੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਣ। ਇਸ ਸਮਾਗ਼ਮ ਸਬੰਧੀ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰਾਂ 647-833-2548 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਫਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵਲੋਂ ਸ਼ਹੀਦੀ ਜੋੜ ਮੇਲ ਸਬੰਧੀ ਸਮਾਗਮ 25 ਦਸੰਬਰ ਨੂੰ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …