Breaking News
Home / ਪੰਜਾਬ / ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ
ਮੁਹਾਲੀ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਤੇ ਕਾਲਮਨਵੀਸ ਸ਼ੰਗਾਰਾ ਸਿੰਘ ਭੁੱਲਰ (74 ਸਾਲ) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਸਨ। ਭੁੱਲਰ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਦੋ ਪੁੱਤਰ ਤੇ ਇਕ ਧੀ ਹੈ। ਪੰਜਾਬੀ ਪੱਤਰਕਾਰੀ ਵਿੱਚ ਉਹ ਇਕਲੌਤੇ ਅਜਿਹੇ ਪੱਤਰਕਾਰ ਸਨ, ਜਿਨ੍ਹਾਂ ਨੂੰ ਚਾਰ ਰੋਜ਼ਾਨਾ ਅਖ਼ਬਾਰਾਂ ਵਿੱਚ ਬਤੌਰ ਸੰਪਾਦਕ ਕੰਮ ਕਰਨ ਦਾ ਮਾਣ ਹਾਸਲ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ। ਉਹ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੁੱਲਰ ਦੇ ਜੰਮਪਲ ਸਨ। ਭੁੱਲਰ ਨੇ 28 ਸਾਲ ‘ਪੰਜਾਬੀ ਟ੍ਰਿਬਿਊਨ’ ਵਿਚ ਸੇਵਾਵਾਂ ਨਿਭਾਈਆਂ ਤੇ 2006 ਵਿੱਚ ਸੰਪਾਦਕ ਵਜੋਂ ਸੇਵਾਮੁਕਤ ਹੋਏ। ਮੌਜੂਦਾ ਸਮੇਂ ਉਹ ਮੁਹਾਲੀ ਤੋਂ ਪ੍ਰਕਾਸ਼ਿਤ ਹੁੰਦੇ ਇਕ ਰੋਜ਼ਾਨਾ ਪੰਜਾਬੀ ਅਖ਼ਬਾਰ ਦੇ ਸੰਪਾਦਕ ਸਨ। ਭੁੱਲਰ ਨੂੰ ਭਾਸ਼ਾ ਵਿਭਾਗ ਵੱਲੋਂ ‘ਸ਼੍ਰੋਮਣੀ ਪੱਤਰਕਾਰ’ ਦੇ ਖਿਤਾਬ ਨਾਲ ਵੀ ਨਿਵਾਜਿਆ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੰਗਾਰਾ ਸਿੰਘ ਭੁੱਲਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭੁੱਲਰ ਬਹੁਪੱਖੀ ਕਾਲਮਨਵੀਸ ਹੋਣ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ, ਸੂਬੇ ਦੇ ਸਮਾਜਿਕ, ਆਰਥਿਕ ਤੇ ਧਾਰਮਿਕ ਦ੍ਰਿਸ਼ਟੀਕੋਣਾਂ ਤੋਂ ਚੰਗੀ ਤਰ੍ਹਾਂ ਵਾਕਿਫ਼ ਸਨ। ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ ਤੇ ਪੱਤਰਕਾਰੀ ਦੇ ਪ੍ਰਚਾਰ ਤੇ ਪਸਾਰ ਲਈ ਮੋਹਰੀ ਹੋ ਕੇ ਕੰਮ ਕੀਤਾ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …