ਭਾਰਤ ਨੇ ਕਿਹਾ – ਇਮਰਾਨ ਆਪਣੇ ਦੇਸ਼ ਦੀਆਂ ਘੱਟ ਗਿਣਤੀਆਂ ਵੱਲ ਧਿਆਨ ਦੇਣ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ ਅਤੇ ਇਸ ‘ਤੇ ਰਾਸ਼ਟਰਪਤੀ ਦੀ ਮੋਹਰ ਵੀ ਲੱਗ ਗਈ ਅਤੇ ਹੁਣ ਇਹ ਕਾਨੂੰਨ ਬਣ ਗਿਆ ਹੈ। ਇਸ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੀ ਆਲੋਚਨਾ ਕੀਤੀ ਅਤੇ ਕਈ ਟਵੀਟ ਕੀਤੇ। ਪਾਕਿ ਨੇ ਈਸ਼ਾ ਨਿੰਦਾ ਕਾਨੂੰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸੀ ਗੁਆਂਢੀ ਦੇਸ਼ ਦੇ ਸੰਵਿਧਾਨ ਵਿਚ ਘੱਟ ਗਿਣਤੀਆਂ ਨਾਲ ਭੇਦ-ਭਾਵ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਮਰਾਨ ਨੂੰ ਆਪਣੇ ਦੇਸ਼ ਦੀਆਂ ਘੱਟ ਗਿਣਤੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸਦੇ ਚੱਲਦਿਆਂ ਅਸਾਮ ਸਮੇਤ ਉਤਰ ਪੂਰਬੀ ਰਾਜਾਂ ਵਿਚ ਨਾਗਰਿਕਤਾ ਸੋਧ ਬਿੱਲ ਖਿਲਾਫ ਪ੍ਰਦਰਸ਼ਨ ਜਾਰੀ ਹਨ ਅਤੇ ਮੁਸਲਿਮ ਭਾਈਚਾਰੇ ਵਲੋਂ ਇਸ ਬਿੱਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਜਪਾਨ ਦੇ ਪ੍ਰਧਾਨ ਮੰਤਰੀ ਅਤੇ ਨਰਿੰਦਰ ਮੋਦੀ ਵਿਚਕਾਰ ਗੋਹਾਟੀ ਵਿਚ ਹੋਣ ਵਾਲੀ ਮੁਲਾਕਾਤ ਵੀ ਟਲ ਗਈ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …