ਸਿਮ੍ਰਿਤੀ ਈਰਾਨੀ ਨੇ ਕਿਹਾ ਕਿ – ਸਪੀਕਰ ਦੇਣ ਰਾਹੁਲ ਨੂੰ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
17ਵੀਂ ਲੋਕ ਸਭਾ ਦਾ 18 ਨਵੰਬਰ ਤੋਂ ਸ਼ੁਰੂ ਹੋਇਆ ਸਰਦ ਰੁੱਤ ਦਾ ਸੈਸ਼ਨ ਵਿਰੋਧੀ ਧਿਰ ਦੇ ਹੰਗਾਮਿਆਂ ਤੋਂ ਬਾਅਦ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਲੋਕ ਸਭਾ ਵਿਚ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਦੇ ‘ਰੇਪ ਇਨ ਇੰਡੀਆ’ ਵਾਲੇ ਬਿਆਨ ‘ਤੇ ਜੰਮ ਕੇ ਹੰਗਾਮਾ ਹੋਇਆ। ਸਿਮ੍ਰਿਤੀ ਈਰਾਨੀ ਸਮੇਤ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ। ਇਸ ਦੌਰਾਨ ਭਾਜਪਾ ਦੀਆਂ ਸੰਸਦ ਮੈਂਬਰਾਂ ਨੇ ਸੰਸਦ ਵਿਚ ‘ਰਾਹੁਲ ਗਾਂਧੀ ਮੁਆਫ਼ੀ ਮੰਗੋ’ ਦੇ ਨਾਅਰੇ ਵੀ ਲਗਾਏ। ਇਸੇ ਦੌਰਾਨ ਰਾਹੁਲ ਗਾਂਧੀ ਨੇ ‘ਰੇਪ ਇਨ ਇੰਡੀਆ’ ਵਾਲੀ ਟਿੱਪਣੀ ਲਈ ਮੁਆਫੀ ਮੰਗਣ ਤੋਂ ਸਾਫ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਹੁਲ ਨੇ ਅਜਿਹੀ ਟਿੱਪਣੀ ਝਾਰਖੰਡ ਵਿਚ ਚੋਣ ਰੈਲੀ ਦੌਰਾਨ ਕੀਤੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …