ਬਰੈਂਪਟਨ : ਬਰੈਂਪਟਨ ਬੈਂਕਸਫੀਲਡ ਐਵੀਨਿਊ ਸਥਿਤ ਇਕ ਘਰ ਵਿਚੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਦੋਵਾਂ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ ਅਤੇ ਇਨ੍ਹਾਂ ਵਿਚ ਇਕ ਔਰਤ ਅਤੇ ਇਕ ਆਦਮੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲੰਘੇ ਬੁੱਧਵਾਰ ਨੂੰ ਦੁਪਹਿਰ ਕਰੀਬ 3.00 ਵਜੇ ਪੁਲਿਸ ਨੂੰ ਸਟੀਲਸ ਐਵੇਨਿਊ ਵੈਸਟ ਵਿਚ ਚਿੰਗਆਕਸੀ ਰੋਡ ‘ਤੇ ਇਕ ਘਰ ਵਿਚ ਬੁਲਾਇਆ ਗਿਆ ਸੀ। ਘਰ ਵਿਚ ਗੋਲੀ ਚੱਲਣ ਦੀ ਆਵਾਜ਼ ਆਈ ਸੀ। ਪੀਲ ਪੁਲਿਸ ਦੇ ਕਾਂਸਟੇਬਲ ਬੈਲੀ ਸੈਣੀ ਨੇ ਦੱਸਿਆ ਕਿ ਪੁਲਿਸ ਨੂੰ ਫੋਨ ਕਿਸੇ ਨੇੜੇ ਦੇ ਵਿਅਕਤੀ ਨੇ ਕੀਤਾ ਸੀ। ਹੋਮੀਸਾਈਡ ਬਿਊਰੋ ਅਤੇ ਫੋਰੈਂਸਿਕ ਅਟੈਂਡੀਫਿਕੇਸ਼ਨ ਯੂਨਿਟ ਨੇ ਵੀ ਮੌਕੇ ‘ਤੇ ਜਾ ਕੇ ਜਾਂਚ ਕੀਤੀ ਹੈ। ਪੁਲਿਸ ਨੇ ਆਮ ਵਿਅਕਤੀਆਂ ਨੂੰ ਕਿਹਾ ਕਿ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਅਜੇ ਉਹਨਾਂ ਨੂੰ ਕਿਸੇ ਹਮਲਾਵਰ ਦੀ ਤਲਾਸ਼ ਨਹੀਂ ਹੈ। ਅਜੇ ਇਹ ਵੀ ਪੁਸ਼ਟੀ ਨਹੀਂ ਹੋ ਸਕੀ ਕਿ ਇਹ ਮਾਮਲਾ ਆਤਮ ਹੱਤਿਆ ਦਾ ਹੈ ਜਾਂ ਕਤਲ ਦਾ। ਸੈਣੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਕੋਈ ਵੀ ਰਾਏ ਜਲਦਬਾਜ਼ੀ ਵਿਚ ਨਹੀਂ ਬਣਾਈ ਜਾਵੇਗੀ, ਬਲਕਿ ਪੂਰੀ ਜਾਂਚ ਤੋਂ ਬਾਅਦ ਹੀ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇਗਾ। ਲੋਕਾਂ ਦਾ ਕਹਿਣਾ ਹੈ ਕਿ ਘੱਟ ਤੋਂ ਘੱਟ ਇਕ ਵਿਅਕਤੀ ਦੀ ਮੌਤ ਤਾਂ ਗੋਲੀ ਲੱਗਣ ਨਾਲ ਹੀ ਹੋਈ ਹੈ। ਪੁਲਿਸ ਨੇੜੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਕਿਸੇ ਨਤੀਜੇ ‘ਤੇ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …