ਬਾਦਲ ਧੜੇ ਨੇ ਅੱਜ ਵੀ ਦਰਬਾਰ ਸਾਹਿਬ ਵਿਖੇ ਜੋੜੇ ਝਾੜਨ ਦੀ ਕੀਤੀ ਸੇਵਾ
ਚੰਡੀਗੜ੍ਹ/ਬਿਊਰੋ ਨਿਊਜ਼
ਭਲਕੇ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ ਅਤੇ ਇਸ ਸਬੰਧੀ ਸੁਖਬੀਰ ਬਾਦਲ ਨੇ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਵੀ ਸ਼ੁਰੂ ਕਰਵਾਇਆ ਹੈ, ਜਿਸਦੇ ਭਲਕੇ ਭੋਗ ਪਾਏ ਜਾਣੇ ਹਨ। ਕੱਲ੍ਹ 14 ਦਸੰਬਰ ਨੂੰ ਹੀ ਪਾਰਟੀ ਦੇ ਜਨਰਲ ਇਜਲਾਸ ਵਿੱਚ ਨਵੇਂ ਪਾਰਟੀ ਪ੍ਰਧਾਨ ਦੀ ਚੋਣ ਹੋਏਗੀ। ਬਾਦਲ ਵਿਰੋਧੀ ਧੜੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲਾਂ ਦਾ ਕਬਜ਼ਾ ਛੁਡਾਉਣ ਲਈ ਸਰਗਰਮ ਹੋ ਗਏ ਹਨ ਅਤੇ ਉਨ੍ਹਾਂ ਵੀ ਭਲਕੇ ਵੱਖਰੇ ਤੌਰ ‘ਤੇ ਅੰਮ੍ਰਿਤਸਰ ਵਿਚ ਹੀ ਸਮਾਗਮ ਕਰਨਾ ਹੈ। ਜਿਸਦੀ ਅਗਵਾਈ ਸੁਖਦੇਵ ਸਿੰਘ ਢੀਂਡਸਾ ਕਰ ਰਹੇ ਹਨ।
ਉਧਰ ਦੂਜੇ ਪਾਸੇ ਬਲਜੀਤ ਸਿੰਘ ਦਾਦੂਵਾਲ ਨੇ ਵੀ ਬਾਦਲ ਵਿਰੋਧੀ ਦਲਾਂ ਨੂੰ ਇਕੱਠੇ ਹੋ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦਾ ਕਬਜ਼ਾ ਤੋੜਨ ਲਈ ਸਾਰਿਆਂ ਨੂੰ ਰਲ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣਾ ਚਾਹੀਦਾ ਹੈ। ਦਾਦੂਵਾਲ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਆਪਣੀ ਸਿਆਸੀ ਅਗਵਾਈ ਵਾਸਤੇ ਬਹੁਤ ਸ਼ਹਾਦਤਾਂ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਲਿਆਂਦਾ ਸੀ। ਇਸੇ ਦੌਰਾਨ ਅੱਜ ਵੀ ਬਾਦਲ ਪਰਿਵਾਰ ਤੇ ਉਨ੍ਹਾਂ ਦੇ ਹਮਾਇਤੀਆਂ ਨੇ ਦਰਬਾਰ ਸਾਹਿਬ ਵਿਖੇ ਜੋੜੇ ਝਾੜਨ ਦੀ ਸੇਵਾ ਕੀਤੀ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …