ਮੋਦੀ ਨੇ ਕਿਹਾ – ਇਸ ਕਾਨੂੰਨ ਨਾਲ ਕਿਸੇ ਵੀ ਧਰਮ ਦਾ ਕੋਈ ਭਾਰਤੀ ਪ੍ਰਭਾਵਿਤ ਨਹੀਂ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ‘ਤੇ ਹੋ ਰਹੇ ਵਿਰੋਧ ਪ੍ਰਦਰਸ਼ਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ”ਨਾਗਰਿਕਤਾ ਸੋਧ ਕਾਨੂੰਨ ‘ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ। ਚਰਚਾ ਅਤੇ ਬਹਿਸ ਲੋਕਤੰਤਰ ਦਾ ਹਿੱਸਾ ਹੈ। ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਠੀਕ ਨਹੀਂ ਹੈ।” ਇੱਕ ਹੋਰ ਟਵੀਟ ‘ਚ ਉਨ੍ਹਾਂ ਕਿਹਾ ਕਿ ਇਹ ਸ਼ਾਂਤੀ, ਏਕਤਾ ਅਤੇ ਭਾਈਚਾਰਾ ਬਣਾਈ ਰੱਖਣ ਦਾ ਸਮਾਂ ਹੈ। ਸਾਰਿਆਂ ਨੂੰ ਇਹ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਅਤੇ ਝੂਠ ਤੋਂ ਦੂਰ ਰਹਿਣ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਉਹ ਇਸ ਗੱਲ ਦਾ ਭਰੋਸਾ ਦਿੰਦੇ ਹਨ ਕਿ ਨਾਗਰਿਕਤਾ ਸੋਧ ਕਾਨੂੰਨ ਨਾਲ ਕਿਸੇ ਧਰਮ ਦਾ ਕੋਈ ਭਾਰਤੀ ਪ੍ਰਭਾਵਿਤ ਨਹੀਂ ਹੋਵੇਗਾ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …