ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਨੇ ਕੀਤਾ ਸੀ ਲਾਠੀਚਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਭਾਰਤ ਵਿਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਦਿੱਲੀ ਵਿਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਵੀ ਵਿਰੋਧ ਪ੍ਰਦਰਸ਼ਨ ਹੋਏ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਦਾਖਲ ਹੋ ਕੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਨੂੰ ਲੈ ਕੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਕਾਂਗਰਸੀ ਨੇਤਾ ਇੰਡੀਆ ਗੇਟ ਵਿਖੇ ਧਰਨੇ ‘ਤੇ ਵੀ ਬੈਠੇ। ਪ੍ਰਿਯੰਕਾ ਗਾਂਧੀ ਨੇ ਸਰਕਾਰ ‘ਤੇ ਆਰੋਪ ਲਾਇਆ ਹੈ ਕਿ ਉਹ ਵਿਦਿਆਰਥੀਆਂ ਦੀ ਕੁੱਟਮਾਰ ਕਰਾ ਰਹੀ ਹੈ। ਉਧਰ ਦੂਜੇ ਪਾਸੇ ਬੰਗਾਲ ਵਿਚ ਮਮਤਾ ਬੈਨਰਜੀ ਨੇ ਨਾਗਰਿਕਤਾ ਕਾਨੂੰਨ ਖਿਲਾਫ ਰੈਲੀ ਕੱਢੀ। ਇਸੇ ਦੌਰਾਨ ਲਖਨਊ ਵਿਚ ਵੀ ਵਿਦਿਆਰਥੀਆਂ ਨੇ ਜੰਮ ਕੇ ਰੋਸ ਪ੍ਰਦਰਸ਼ਨ ਕੀਤੇ।
ਇਸੇ ਦੌਰਾਨ ਯੂਨੀਵਰਸਿਟੀ ਦੀ ਵਾਇਸ ਚਾਂਸਲਰ ਨਜ਼ਮਾ ਅਖ਼ਤਰ ਨੇ ਕੈਂਪਸ ‘ਚ ਦਿੱਲੀ ਪੁਲਿਸ ਦੇ ਦਾਖ਼ਲੇ ਵਿਰੁੱਧ ਐੱਫ. ਆਈ. ਆਰ. ਦਰਜ ਕਰਾਉਣ ਦੀ ਗੱਲ ਕਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕਾਰਵਾਈ ਵਿਚ ਕਰੀਬ 200 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ‘ਚੋਂ ਬਹੁਤੇ ਸਾਡੇ ਵਿਦਿਆਰਥੀ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …