ਕਾਂਗਰਸ ਅਤੇ ਅਕਾਲੀ ਦਲ ਦੀ ਕੀਤੀ ਤਿੱਖੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼
2ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਨਾਮ ਦਾ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬੈਂਸ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਖੰਨਾ ਦੇ ਪਬਦੀ ਪਿੰਡ ਤੋਂ ਆਉਂਦੀ 4 ਜਨਵਰੀ ਤੋਂ ਇਸ ਅੰਦੋਲਨ ਦੀ ਸ਼ੂਰੂਆਤ ਕੀਤੀ ਜਾਵੇਗੀ, ਜੋ ਰਾਜਪੁਰਾ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਖੇਤ ਮਜ਼ਦੂਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ ਅਤੇ ਦੋ ਵੱਡੀ ਸਿਆਸੀ ਪਰਿਵਾਰਾਂ ਨੇ ਸੂਬੇ ਦੀ ਆਰਥਿਕ ਸਥਿਤੀ ਖਰਾਬ ਕੀਤੀ ਹੋਈ ਹੈ। ਇਸ ਮੌਕੇ ਬੈਂਸ ਨੇ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …