ਢੀਂਡਸਾ ਅਤੇ ਟਕਸਾਲੀਆਂ ਨੇ ਵੱਖਰੇ ਤੌਰ ‘ਤੇ ਮਨਾਇਆ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਵਾਲੇ ਦਿਨ ਸੁਖਬੀਰ ਸਿੰਘ ਬਾਦਲ ਮੁੜ ਪੰਜਾਂ ਸਾਲਾਂ ਲਈ ਪਾਰਟੀ ਦੇ ਪ੍ਰਧਾਨ ਬਣ ਗਏ। ਇਹ ਸਮਾਗਮ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਇਆ ਅਤੇ ਸੁਖਬੀਰ ਦੇ ਮੁਕਾਬਲੇ ਪ੍ਰਧਾਨਗੀ ਲਈ ਕੋਈ ਵੀ ਨਾਮ ਸਾਹਮਣੇ ਨਹੀਂ ਆਇਆ। ਇਸ ਦੇ ਉਲਟ ਬਾਦਲਾਂ ਤੋਂ ਖਿਲਾਫ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਟਕਸਾਲੀਆਂ ਨੇ ਵੀ ਮਿਲ ਕੇ ਅੰਮ੍ਰਿਤਸਰ ‘ਚ ਵੱਖਰੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ। ਇਸ ਸਮਾਗਮ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਪਰਮਜੀਤ ਸਿੰਘ ਸਰਨਾ, ਬਲਵੰਤ ਸਿੰਘ ਰਾਮੂਵਾਲੀਆ, ਰਵੀਇੰਦਰ ਸਿੰਘ ਅਤੇ ਮਨਜੀਤ ਸਿੰਘ ਜੀ.ਕੇ. ਵਰਗੇ ਆਗੂ ਸ਼ਾਮਲ ਹੋਏ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੇ ਹਿੱਤਾਂ ਲਈ ਸਾਂਝੇ ਤੌਰ ‘ਤੇ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਹੈ, ਜਿਸ ਨੂੰ ਮਨਾਉਣ ਲਈ ਹੁਣ ਤੋਂ ਯਤਨ ਕੀਤੇ ਜਾਣਗੇ ਤੇ ਲੋਕਾਂ ‘ਚ ਤੀਸਰੇ ਬਦਲ ਨੂੰ ਲੈ ਕੇ ਟੁੱਟਾ ਵਿਸ਼ਵਾਸ ਬਹਾਲ ਕੀਤਾ ਜਾਵੇਗਾ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …