Breaking News
Home / ਪੰਜਾਬ / ‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ

‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ

ਹਰਪਾਲ ਚੀਮਾ ਨੇ ਕਿਹਾ – ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ
ਲੁਧਿਆਣਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਉਣ ਤਾਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸੂਬੇ ਵਿਚ ਤਿੰਨ ਉਪ ਮੁੱਖ ਮੰਤਰੀ ਲਗਾਉਣ ਦੀ ਗੱਲ ਕਰ ਰਹੇ ਹਨ, ਇਸ ਤੋਂ ਲੱਗਦਾ ਹੈ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਦਾ ਡਿਪਟੀ ਸੀ.ਐਮ. ਲਗਾਇਆ ਜਾ ਰਿਹਾ ਹੈ ਅਤੇ ਕੁਝ ਮੰਤਰੀਆਂ ਵਿਚ ਰੱਦੋ ਬਦਲ ਵੀ ਹੋ ਸਕਦੀ ਹੈ। ਪਰ ਅਜਿਹੀਆਂ ਸਾਰੀਆਂ ਅਟਕਲਾਂ ਨੂੰ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਮੁੱਢ ਤੋਂ ਖਾਰਜ ਕਰ ਦਿੱਤਾ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …