ਸ਼ਸ਼ੀ ਸਿੰਘ ਨਾਮ ਦਾ ਇਕ ਆਰੋਪੀ ਹੋਇਆ ਬਰੀ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਦੇ ਉਨਾਵ ਜਬਰ ਜਨਾਹ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਭਾਜਪਾ ‘ਚੋਂ ਕੱਢੇ ਗਏ ਵਿਧਾਇਕ ਕੁਲਦੀਪ ਸੈਂਗਰ ਨੂੰ ਅੱਜ ਦੋਸ਼ੀ ਕਰਾਰ ਦੇ ਦਿੱਤਾ ਅਤੇ ਆਰੋਪੀ ਸ਼ਸ਼ੀ ਸਿੰਘ ਨੂੰ ਬਰੀ ਵੀ ਕੀਤਾ ਗਿਆ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਲਦੀਪ ਸੈਂਗਰ ਅਦਾਲਤ ਵਿਚ ਹੀ ਧਾਹਾਂ ਮਾਰ ਕੇ ਰੋਣ ਲੱਗ ਪਿਆ। ਸੈਂਗਰ ਨੂੰ ਸਜ਼ਾ ਸੁਣਾਉਣ ਲਈ ਬਹਿਸ ਭਲਕੇ 17 ਦਸੰਬਰ ਹੋਵੇਗੀ ਅਤੇ ਫਿਰ ਦੋਸ਼ੀ ਨੂੰ ਸਜ਼ਾ ਸੁਣਾ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੈਂਗਰ ਅਤੇ ਉਸਦੇ ਸਾਥੀਆਂ ਨੇ 2017 ਵਿਚ ਇਕ ਨਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ ਸੀ। ਇਸ ਤੋਂ ਬਾਅਦ ਸੈਂਗਰ ਨੂੰ ਭਾਰਤੀ ਜਨਤਾ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਅਦਾਲਤ ਵਲੋਂ 9 ਅਗਸਤ ਨੂੰ ਸੈਂਗਰ ਖਿਲਾਫ ਅਪਰਾਧਿਕ ਸਾਜਿਸ਼ ਰਚਣ, ਬਲਾਤਕਾਰ, ਅਗਵਾ ਅਤੇ ਪੋਕਸੋ ਐਕਟ ਨਾਲ ਸਬੰਧਤ ਧਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਸਨ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …