ਲੁਧਿਆਣਾ ‘ਚ ਠੰਢ ਨੇ ਤੋੜਿਆ 46 ਸਾਲ ਦਾ ਰਿਕਾਰਡ
ਚੰਡੀਗੜ੍ਹ/ਬਿਊਰੋ ਨਿਊਜ਼
ਪਹਾੜਾਂ ਵਿਚ ਹੋਈ ਬਰਫਬਾਰੀ ਕਰਕੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਪੂਰਾ ਉਤਰੀ ਭਾਰਤ ਠੰਡ ਦੀ ਜਕੜ ਵਿਚ ਆ ਗਿਆ ਹੈ। ਮੀਂਹ ਤੋਂ ਬਾਅਦ ਪੈ ਰਹੀ ਧੁੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਖਾਸ ਕਰਕੇ ਰੇਲ ਆਵਾਜਾਈ ਅਤੇ ਹਵਾਈ ਸੇਵਾਵਾਂ ਵਿਚ ਦੇਰੀ ਹੋਣ ਨਾਲ ਮੁਸਾਫਰਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦਿਆਂ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਵੀ ਬਹੁਤੀਆਂ ਉਡਾਣਾਂ ਦੇਰੀ ਨਾਲ ਹੀ ਪਹੁੰਚੀਆਂ। ਅੱਜ ਪੰਜਾਬ ਵਿਚ ਜਲੰਧਰ ਅਤੇ ਅੰਮ੍ਰਿਤਸਰ ਸਭ ਤੋਂ ਜ਼ਿਆਦਾ ਠੰਡੇ ਰਹੇ। ਇਸੇ ਦੌਰਾਨ ਹਰਿਆਣਾ ਦੇ ਭਿਵਾਨੀ ਦਾ ਤਾਪਮਾਨ ਵੀ 6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਪੰਜਾਬ ਦੇ ਪਠਾਨਕੋਟ ਦਾ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ।
ਇਸ ਦੇ ਚੱਲਦਿਆਂ ਲੁਧਿਆਣਾ ਵਿਚ 1973 ਤੋਂ ਬਾਅਦ ਤਾਪਮਾਨ ‘ਚ ਸਭ ਤੋਂ ਵਧੇਰੇ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਜ਼ਾਹਿਰ ਹੈ ਕਿ ਇਸ ਵਾਰ ਠੰਢ ਨੇ 46 ਸਾਲ ਦਾ ਰਿਕਾਰਡ ਤੋੜਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਦਿਨਾਂ ‘ਚ ਠੰਢ ‘ਚ ਹੋਰ ਵੀ ਇਜ਼ਾਫਾ ਹੋ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …