ਪੰਜਾਬ ਦਾ 4100 ਕਰੋੜ ਰੁਪਏ ਸੀ ਬਕਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਇਕ ਕਦਮ ਅੱਗੇ ਵਧਾਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਉਸਦੇ ਹਿੱਸੇ ਦੀ ਪੂਰੀ ਰਾਸ਼ੀ ਨਹੀਂ ਦਿੱਤੀ, ਪਰ ਜਿੰਨਾ ਵੀ ਪੈਸਾ ਦਿੱਤਾ, ਉਸ ਨਾਲ ਸਰਕਾਰ ਨੂੰ ਰਾਹਤ ਜ਼ਰੂਰ ਮਿਲ ਜਾਵੇਗੀ। ਕੇਂਦਰ ਸਰਕਾਰ ਦੀ ਇਸ ਮੱਦਦ ਨਾਲ ਪੰਜਾਬ ਨੂੰ ਹੁਣ ਦਸੰਬਰ ਮਹੀਨੇ ਦੀ ਚਿੰਤਾ ਨਹੀਂ ਰਹੇਗੀ। ਕੇਂਦਰ ਸਰਕਾਰ ਨੇ ਕੈਪਟਨ ਸਰਕਾਰ ਦੀ ਕੋਸ਼ਿਸ਼ ਤੋਂ ਬਾਅਦ ਜੀ.ਐਸ.ਟੀ. ਦਾ 2228 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ। ਪੰਜਾਬ ਲਈ ਇਹ ਖਬਰ ਥੋੜ੍ਹੀ ਰਾਹਤ ਲੈ ਕੇ ਆਈ ਹੈ। ਹਾਲਾਂਕਿ ਪੰਜਾਬ ਦਾ ਕੇਂਦਰ ਵੱਲ 4100 ਕਰੋੜ ਰੁਪਏ ਦਾ ਬਕਾਇਆ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …