ਨਾਗਰਿਕਤਾ ਸੋਧ ਬਿੱਲ ‘ਚ ਮੁਸਲਮਾਨਾਂ ਨੂੰ ਵੀ ਕਰਨਾ ਚਾਹੀਦਾ ਸੀ ਸ਼ਾਮਲ
ਤਲਵੰਡੀ ਸਾਬੋ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਬਿੱਲ ਪਾਸ ਹੋ ਕੇ ਕਾਨੂੰਨ ਬਣ ਚੁੱਕਿਆ ਹੈ। ਦਿੱਲੀ, ਅਸਾਮ, ਕੇਰਲਾ, ਪੰਜਾਬ ਅਤੇ ਯੂਪੀ ਤੋਂ ਇਲਾਵਾ ਕਈ ਸੂਬਿਆਂ ਨਾਗਰਿਕਤਾ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਚੱਲਦਿਆਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਾਗਰਿਕਤਾ ਕਾਨੂੰਨ ਨਾਲ ਦਿੱਲੀ ‘ਚ ਰਹਿ ਰਹੇ ਅਫ਼ਗ਼ਾਨੀ ਸਿੱਖਾਂ ਦੇ ਨਾਲ-ਨਾਲ ਹੋਰਨਾਂ ਘੱਟ ਗਿਣਤੀ ਕੌਮਾਂ ਨੂੰ ਫ਼ਾਇਦਾ ਹੋਵੇਗਾ। ਪਰ ਮੁਸਲਮਾਨ ਭਾਈਚਾਰੇ ਨੂੰ ਵੀ ਇਸ ਬਿੱਲ ‘ਚ ਸ਼ਾਮਲ ਕਰਨਾ ਚਾਹੀਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਮੌਜੂਦਾ ਸਮੇਂ ਮੁਸਲਮਾਨਾਂ ‘ਚ ਪੈਦਾ ਹੋਏ ਸਹਿਮ ਨੂੰ ਘਟਾਉਣ ਦੇ ਯਤਨ ਕਰਨੇ ਚਾਹੀਦੇ ਹਨ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …