ਅੰਮ੍ਰਿਤਸਰ ਵਿਚ ਵੀ ਉਠੀ ਰੋਸ ਦੀ ਲਹਿਰ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿਚ ਅੱਜ ਦਿੱਲੀ ਦੇ ਸੀਲਮਪੁਰ ਅਤੇ ਜਾਫਰਾਬਾਦ ਇਲਾਕੇ ਵਿਚ ਹਿੰਸਕ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪਥਰਾਅ ਕੀਤਾ ਅਤੇ ਕਈ ਥਾਈਂ ਅੱਗ ਵੀ ਲਗਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਹਾਲਾਤ ਨੂੰ ਦੇਖਦੇ ਹੋਏ ਪੰਜ ਮੈਟਰੋ ਸਟੇਸ਼ਨ ਵੀ ਬੰਦ ਕਰ ਦਿੱਤੇ ਗਏ। ਧਿਆਨ ਰਹੇ ਕਿ ਨਾਗਕਿਰਤਾ ਕਾਨੂੰਨ ਦਾ ਵਿਰੋਧ ਤਾਂ ਹੋ ਹੀ ਰਿਹਾ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵਲੋਂ ਜਾਮੀਆ ਇਸਲਾਮੀਆ ਯੂਨੀਵਰਸਿਟੀ ‘ਚ ਦਾਖਲ ਹੋ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੀਤੇ ਗਏ ਤਸ਼ੱਦਦ ਤੋਂ ਬਾਅਦ ਮਾਹੌਲ ਹੋਰ ਗਰਮਾ ਗਿਆ ਹੈ ਤੇ ਬਹੁਤ ਸਾਰੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀ ਜਾਮੀਆ ਯੂਨੀਵਰਸਿਟੀ ਦੇ ਹੱਕ ਵਿਚ ਆ ਖੜ੍ਹੀਆਂ ਹੋਈਆਂ ਹਨ।
ਇਸ ਦੇ ਚੱਲਦਿਆਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਵੀ ਜਾਮੀਆ ਦੇ ਵਿਦਿਆਰਥੀਆਂ ਦੇ ਹੱਕ ‘ਚ ਰੋਸ ਪ੍ਰਦਰਸ਼ਨ ਕਰਦਿਆਂ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਮਾਲੇਰਕੋਟਲਾ ਅਤੇ ਲੁਧਿਆਣਾ ਵਿਚ ਵੀ ਨਾਗਿਕਰਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨਾਂ ਦੀਆਂ ਖਬਰਾਂ ਆ ਰਹੀਆਂ ਹਨ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …