ਹਰ ਅੱਖ ਹੋਈ ਨਮ, ਪਰ ਸੁਖਵਿੰਦਰ ਦੀ ਸ਼ਹੀਦੀ ‘ਤੇ ਮਾਣ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਤਲਵਾੜਾ ਨੇੜਲੇ ਪਿੰਡ ਫਤਹਿਪੁਰ ਦਾ 21 ਸਾਲਾਂ ਦਾ ਫੌਜੀ ਜਵਾਨ ਸੁਖਵਿੰਦਰ ਸਿੰਘ ਲੰਘੇ ਕੱਲ੍ਹ ਪਾਕਿ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਸ਼ਹੀਦ ਹੋ ਗਿਆ ਸੀ। ਸੁਖਵਿੰਦਰ ਦੀ ਮ੍ਰਿਤਕ ਦੇਹ ਅੱਜ ਜਦੋਂ ਪਿੰਡ ਫਤਹਿਪੁਰ ਵਿਚ ਪਹੁੰਚੀ ਤਾਂ ਚਾਰੇ ਪਾਸੇ ਚੀਕ ਚਿਹਾੜਾ ਪੈ ਗਿਆ। ਸੁਖਵਿੰਦਰ ਸਿੰਘ ਢਾਈ ਕੁ ਸਾਲ ਪਹਿਲਾਂ ਹੀ ਫੌਜ ਵਿਚ ਭਰਤੀ ਹੋਇਆ ਸੀ ਅਤੇ ਉਸਦਾ ਅੱਜ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਸੁਖਵਿੰਦਰ ਦੇ ਸਸਕਾਰ ਮੌਕੇ ਜਿੱਥੇ ਹਰ ਅੱਖ ਨਮ ਦੇਖੀ ਗਈ, ਉਹ ਇਲਾਕੇ ਨੂੰ ਆਪਣੇ ਸ਼ਹੀਦ ਪੁੱਤਰ ‘ਤੇ ਮਾਣ ਵੀ ਸੀ। ਇਸ ਮੌਕੇ ਦਸੂਹਾ ਦੇ ਵਿਧਾਇਕ ਅਰੁਣ ਡੋਗਰਾ, ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਅਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਹਸਤੀਆਂ ਵੀ ਮੌਜੂਦ ਸਨ। ਪੰਜਾਬ ਸਰਕਾਰ ਵਲੋਂ ਸ਼ਹੀਦ ਜਵਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
Home / ਪੰਜਾਬ / ਸ਼ਹੀਦ ਜਵਾਨ ਸੁਖਵਿੰਦਰ ਸਿੰਘ ਦਾ ਹੁਸ਼ਿਆਰਪੁਰ ਦੇ ਪਿੰਡ ਫਤਹਿਪੁਰ ‘ਚ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …