ਸੁਪਰੀਮ ਕੋਰਟ ਨੇ ਸਰਕਾਰ ਦੇ ਫੈਸਲੇ ‘ਤੇ ਲਗਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਟਾਡਾ ਤਹਿਤ ਦੋਸ਼ੀ ਠਹਿਰਾਏ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਰਕਾਰ ਦੇ ਫ਼ੈਸਲੇ ‘ਤੇ ਰੋਕ ਲਾ ਦਿੱਤੀ ਹੈ। ਭੁੱਲਰ ਨੂੰ ਸਾਲ 1993 ਵਿੱਚ ਯੂਥ ਕਾਂਗਰਸ ਦੇ ਤਤਕਾਲੀਨ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ‘ਤੇ ਕੀਤੇ ਦਹਿਸ਼ਤੀ ਹਮਲੇ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਹਮਲੇ ਵਿੱਚ 9 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਜਿਸ ਕਰਕੇ ਪ੍ਰੋ. ਭੁੱਲਰ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਾਲ 2014 ਵਿੱਚ ਸੁਪਰੀਮ ਕੋਰਟ ਨੇ, ਰਾਸ਼ਟਰਪਤੀ ਵੱਲੋਂ ਭੁੱਲਰ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਵਿੱਚ ਕੀਤੀ ਬੇਲੋੜੀ ਦੇਰੀ ਦਾ ਹਵਾਲਾ ਦਿੰਦਿਆਂ, ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਜਸਟਿਸ ਰੋਹਿੰਗਟਨ ਐੱਫ. ਨਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਕੇਸ ਵਿਚ ‘ਸਥਿਤੀ ਜਿਉਂ ਦੀ ਤਿਉਂ’ ਬਰਕਰਾਰ ਰੱਖਣ ਸਬੰਧੀ ਫੈਸਲਾ ਬਿੱਟਾ ਵੱਲੋਂ ਪੇਸ਼ ਵਕੀਲ ਨਿਧੇਸ਼ ਗੁਪਤਾ ਦੀ ਦਲੀਲ ‘ਤੇ ਸੁਣਾਇਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …