ਪਰ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਲਈ 20 ਲਗਜ਼ਰੀ ਕਾਰਾਂ ਖਰੀਦੀਆਂ ਜਾਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦੇਣ ਲਈ ਪੈਸੇ ਨਹੀਂ ਹਨ, ਪਰ ਕੁਝ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲਗਜ਼ਰੀ ਕਾਰਾਂ ਦੇਣ ਦੀ ਤਿਆਰੀ ਜ਼ਰੂਰ ਕਰ ਲਈ ਹੈ। ਪਤਾ ਲੱਗਾ ਹੈ ਕਿ ਸਰਕਾਰ ਵਲੋਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਲਈ 20 ਲਗਜ਼ਰੀ ਕਾਰਾਂ ਖਰੀਦੀਆਂ ਜਾ ਰਹੀਆਂ ਹਨ, ਜਿਸ ਸਬੰਧੀ ਵਿੱਤ ਵਿਭਾਗ ਨੂੰ ਜਾਣਕਾਰੀ ਵੀ ਭੇਜ ਦਿੱਤੀ ਗਈ ਹੈ। ਵਿਭਾਗ ਦੀ ਮਨਜੂਰੀ ਮਿਲਣ ਤੋਂ ਬਾਅਦ ਕੁਝ ਚਹੇਤੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀਆਂ ਪੁਰਾਣੀਆਂ ਗੱਡੀਆਂ ਬਦਲ ਦਿੱਤੀਆਂ ਜਾਣਗੀਆਂ। ਧਿਆਨ ਰਹੇ ਕਿ ਵਿਧਾਇਕ ਲੰਮੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੋਲੋਂ ਨਵੀਆਂ ਗੱਡੀਆਂ ਦੀ ਮੰਗ ਕਰ ਰਹੇ ਹਨ, ਕਿਉਂਕਿ ਮੌਜੂਦਾ ਗੱਡੀਆਂ 10 ਸਾਲ ਤੋਂ ਜ਼ਿਆਦਾ ਪੁਰਾਣੀਆਂ ਹੋ ਚੁੱਕੀਆਂ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …