ਸੇਖੋਂ ਨੇ ਆਪਣੀ ਜਾਨ ਨੂੰ ਦੱਸਿਆ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਲੁਧਿਆਣਾ ਦੇ ਮੁਅੱਤਲ ਕੀਤੇ ਗਏ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਾਈ ਹੈ। ਸੇਖੋਂ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਖਿਆ ਕਿ ਉਨ੍ਹਾਂ ਕੋਲੋਂ ਤਿੰਨ ਗੰਨਮੈਨ ਵੀ ਵਾਪਸ ਲੈ ਗਏ ਹਨ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਨ ਆਸ਼ੂ ਨਾਲ ਕਲੇਸ਼ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਬਲਵਿੰਦਰ ਸੇਖੋਂ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਸੇਖੋਂ ਨੇ ਹਾਈਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਕਿਹਾ ਕਿ ਬਿਨਾਂ ਕਿਸੇ ਸੁਣਵਾਈ ਤੋਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਨਾ ਹੀ ਕੋਈ ਕਾਰਨ ਦੱਸੋ ਨੋਟਿਸ ਉਨ੍ਹਾਂ ਨੂੰ ਜਾਰੀ ਕੀਤਾ ਗਿਆ। ਧਿਆਨ ਰਹੇ ਕਿ ਆਸ਼ੂ ਨੇ ਬਲਵਿੰਦਰ ਸੇਖੋਂ ‘ਤੇ ਇਲਜ਼ਾਮ ਲਗਾਏ ਸਨ ਕਿ ਉਸ ਨੇ ਮੈਸੇਜ ਵਿੱਚ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਮੁੱਦੇ ਨੂੰ ਕੈਬਨਿਟ ਮੀਟਿੰਗ ਵਿੱਚ ਵੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਰੱਖਿਆ ਸੀ। ਇਸ ਤੋਂ ਬਾਅਦ ਬਲਵਿੰਦਰ ਸੇਖੋਂ ਨੂੰ ਲੰਘੀ 5 ਦਸੰਬਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …