ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਹੋਂਦ ਸਮੇਂ ਦਿੱਲੀ ਵਿੱਚ 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਲਈ ਨਵੇਂ ਤਰੀਕੇ ਦੀ ਰਣਨੀਤੀ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਤੇ ਉਸ ਦੀ ਟੀਮ ਵੱਲੋਂ ਮੁੜ ‘ਆਪ’ ਨਾਲ ਹੱਥ ਮਿਲਾਇਆ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੱਸਿਆ ਗਿਆ ਕਿ ਦਿੱਲੀ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤਕਾਰ ਪ੍ਰਸ਼ਾਂਤ ਕਿਸ਼ੋਰ ਦੀ ਕੰਪਨੀ ‘ਆਈਪੈੱਕ’ ਤੇ ‘ਆਪ’ ਦਰਮਿਆਨ ਗੱਲ ਹੋ ਗਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਕੁਨਾਂ ਨੂੰ ਅਗਲੀਆਂ 2020 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਹੁਣ ਦੀ ਵਾਰ 67 ਤੋਂ ਪਾਰ’ ਦਾ ਨਵਾਂ ਨਾਅਰਾ ਦਿੱਤਾ ਹੈ। ਕਿਸ਼ੋਰ ਦੀ ਕੰਪਨੀ ‘ਆਈਪੈੱਕ’ ਵੱਲੋਂ ਦੱਸਿਆ ਗਿਆ ਕਿ ਉਹ ‘ਆਪ’ ਨਾਲ ਕੰਮ ਕਰੇਗੀ। ‘ਆਪ’ ਦੇ ਬੁਲਾਰੇ ਰਾਘਵ ਚੱਢਾ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਬਿਨਾਂ ਕਿਸੇ ਪੈਸੇ ਦੇ ਕੰਮ ਕਰਨਗੇ।
Check Also
ਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ ਜਾਨ
ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ …