-8 C
Toronto
Tuesday, March 3, 2026
spot_img
Homeਜੀ.ਟੀ.ਏ. ਨਿਊਜ਼ਅਲਬਰਟਾ 'ਚ ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਅਲਬਰਟਾ ‘ਚ ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਟੋਰਾਂਟੋ : ਅਲਬਰਟਾ ਵਿਚ ਸੜਕ ਹਾਦਸੇ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਲਬਰਟਾ ਵਿਚ ਕਮਲਜੀਤ ਸਿੰਘ ਸੇਖੋਂ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇਕ ਹੋਰ ਟਰਾਲੇ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਕਮਲਜੀਤ ਸਿੰਘ ਸੇਖੋਂ ਦੀ ਮੌਤ ਹੋ ਗਈ। ਕਮਲਜੀਤ ਸਿੰਘ ਕੁਝ ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ। ਕਮਲਜੀਤ ਦੀ ਮੌਤ ਦੀ ਖਬਰ ਸੁਣ ਕੇ ਉਸਦੇ ਪਿੰਡ ਭੋਤਨਾ ਵਿਚ ਵੀ ਸੋਗ ਦੀ ਲਹਿਰ ਫੈਲ ਗਈ।

RELATED ARTICLES
POPULAR POSTS