21.7 C
Toronto
Tuesday, September 16, 2025
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ...

ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਕੀਤਾ ਸਨਮਾਨ

ਨਿਧੜਕ ਸੈਨਿਕਾਂ ਦੀਆਂ ਵੀਰਗਾਥਾਵਾਂ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ
ਚੰਡੀਗੜ੍ਹ : ਬਰਮਾ ਮੁਹਿੰਮ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਫੌਜ ਦੀ ਯਾਦ ‘ਚ ਕਰਵਾਏ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਮਾ ਮੁਹਿੰਮ ਦੀਆਂ ਯੂਨਿਟਾਂ ਅਤੇ ਵਿਕਟੋਰੀਆ ਕਰਾਸ ਜੇਤੂਆਂ ਦੇ ਵਾਰਸਾਂ ਦਾ ਸਨਮਾਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖ਼ੁਦ ਸਾਬਕਾ ਫੌਜੀ ਹੋਣ ਕਰਕੇ ਉਨ੍ਹਾਂ ਨੂੰ ਯੂਨਿਟਾਂ ਅਤੇ ਨਿਧੜਕ ਸੈਨਿਕਾਂ ਦੇ ਵਾਰਸਾਂ ਦਾ ਸਨਮਾਨ ਕੀਤੇ ਜਾਣ ‘ਤੇ ਮਾਣ ਹੈ, ਜਿਨ੍ਹਾਂ ਨੇ ਬਰਮਾ ਮੁਹਿੰਮ ਦੌਰਾਨ ਦਲੇਰਾਨਾ ਲੜਾਈ ਲੜੀ ਅਤੇ ਉਨ੍ਹਾਂ ਦੀਆਂ ਵੀਰਗਾਥਾਵਾਂ ਅੱਜ ਵੀ ਭਾਰਤੀ ਸੈਨਿਕਾਂ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਫੈਸਟੀਵਲ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਨਾਲ-ਨਾਲ ਦੇਸ਼ ਭਗਤੀ ਦੇ ਜਜ਼ਬੇ ਪ੍ਰਤੀ ਪ੍ਰੇਰਿਤ ਕਰਦਾ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਸਾਲ 1965 ਦੇ ਅਪਰੇਸ਼ਨ ਵਿੱਚ 4 ਸਿੱਖ ਬਟਾਲੀਅਨ ਦੀ ਕਮਾਂਡ ਬਹਾਦਰੀ ਨਾਲ ਕਰਨ ਵਾਲੇ ਲੈਫਟੀਨੈਂਟ ਕਰਨਲ ਅਨੰਤ ਸਿੰਘ ਦੀ ਪੁੱਤਰੀ ਸੁਖਜਿੰਦਰ ਕੌਰ ਦਾ ਸਨਮਾਨ ਕੀਤਾ। ਉਨ੍ਹਾਂ ਨੇ 2/5 ਗੋਰਖਾ ਰਾਈਫਲਜ਼ ਤੋਂ ਮੇਜਰ ਜੈਕਬ ਅਤੇ ਸੂਬੇਦਾਰ ਮੇਜਰ ਹਰਸ਼ਾ ਬਹਾਦਰ ਰਾਣਾ ਨੇ ਨਾਇਕ ਅਗਨ ਸਿੰਘ ਰਾਏ (1944), ਸੂਬੇਦਾਰ ਨੇਤਰਾ ਬਹਾਦੁਰ ਥਾਪਾ (1944) ਅਤੇ ਹਵਾਲਦਾਰ ਗਜੇ ਘਾਲੇ (1943) ਲਈ ਸਨਮਾਨ ਹਾਸਲ ਕੀਤਾ। 2 ਸਿੱਖ ਦੇ ਮੇਜਰ ਭਟੇਂਡੂ ਠਾਕੁਰ ਨੇ 28 ਪੰਜਾਬੀਜ਼ ਦੇ ਵਿਕਟੋਰੀਆ ਕਰਾਸ ਜੇਤੂ ਸਿਪਾਹੀ ਈਸ਼ਰ ਸਿੰਘ (1921) ਜੋ ਬਾਅਦ ਵਿੱਚ 2 ਸਿੱਖ ਨਾਲ ਜੁੜ ਗਿਆ, ਲਈ ਸਨਮਾਨ ਹਾਸਲ ਕੀਤਾ। 4 ਮੈਕ ਦੇ ਕਰਨਲ ਨਵਦੀਪ ਹਰਨਲ ਨੇ 1/11 ਸਿੱਖ ਜੋ ਹੁਣ 4 ਮੈਕ ਹੋ ਗਈ, ਦੇ ਵਿਕਟੋਰੀਆ ਕਰਾਸ ਜੇਤੂ ਨਾਇਕ ਨੰਦ ਸਿੰਘ (1944) ਲਈ ਸਨਮਾਨ ਹਾਸਲ ਕੀਤਾ। ਆਰਟਿਲਰੀ ਰੈਜੀਮੈਂਟ ਦੇ ਮੇਜਰ ਮੁਕੇਸ਼ ਨੇ ਰਾਇਲ ਇੰਡੀਅਨ ਆਰਟਿਲਰੀ ਦੇ 30 ਮਾਊਂਟੇਨ ਰੈਜੀਮੈਂਟ ਦੇ ਹੌਲਦਾਰ ਉਮਰਾਓ ਸਿੰਘ (1944) ਜੋ ਹੁਣ 22 ਫੀਲਡ ਰੈਜੀਮੈਂਟ ਹੈ, ਲਈ ਸਨਮਾਨ ਹਾਸਲ ਕੀਤਾ।
ਫੈਸਟੀਵਲ ‘ਚ ਪਹੁੰਚੇ 3/2 ਜੀ.ਆਰ. (1945) ਦੇ ਰਾਈਫਲਮੈਨ ਤੁਲ ਬਹਾਦੁਰ ਪੁਨ ਅਤੇ ਰਾਈਫਲਮੈਨ ਭਾਨਭਗਤਾ ਗੁਰੁੰਗ, 1/7 ਜੀ.ਆਰ. (1944) ਦੇ ਰਾਈਫਲਮੈਨ ਗੰਜੂ ਲਾਮਾ, 4/8 ਜੀ.ਆਰ. (1945) ਦੇ ਰਾਈਫਲਮੈਨ ਲੱਛਮਣ ਘਾਲੇ, 7/16 ਪੰਜਾਬ (1945) ਦੇ ਲਾਂਸ ਨਾਇਕ ਸ਼ੇਰ ਸ਼ਾਹ, 2/1 ਪੰਜਾਬ (1944) ਦੇ ਸੂਬੇਦਾਰ ਰਾਮ ਸਰੂਪ ਸਿੰਘ, 7/10 ਬਲੂਚ (1945) ਦੇ ਨਾਇਕ ਫਜ਼ਲ ਦੀਨ, 14/13 ਐਫ.ਐਫ. ਰਾਈਫਲਜ਼ (1945) ਦੇ ਪਰਕਾਸ਼ ਸਿੰਘ ਚਿੱਬ, 5/8 (1943) ਦੇ ਹਵਾਲਦਾਰ ਪ੍ਰਕਾਸ਼ ਸਿੰਘ, 4/15 ਪੰਜਾਬ (1944) ਦੇ ਨਾਇਕ ਗਿਆਨ ਸਿੰਘ, 16/10 ਬਲੂਚ (1944) ਦੇ ਸਿਪਾਹੀ ਭੰਡਾਰੀ ਰਾਮ, 3 ਜੱਟ (1944) ਦੇ ਅਬਦੁਲ ਹਾਫਿਜ਼ ਅਤੇ ਪੰਜਾਬ (1945) ਦੇ ਲੈਫਟੀਨੈਂਟ ਕਰਮਜੀਤ ਸਿੰਘ ਜੱਜ ਦਾ ਵੀ ਸਨਮਾਨ ਕੀਤਾ ਗਿਆ।
ਜੰਮੂ ਤੇ ਕਸ਼ਮੀਰ ਦੇ ਆਗੂ ਜਲਦੀ ਰਿਹਾਅ ਕੀਤੇ ਜਾਣਗੇ: ਮਾਧਵ
ਚੰਡੀਗੜ੍ਹ :ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਹਿਰਾਸਤ ਵਿੱਚ ਲਏ ਰਾਜਸੀ ਆਗੂ ਜਲਦੀ ਹੀ ਰਿਹਾਅ ਹੋ ਜਾਣਗੇ। ਉਹ ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਇੱਕ ਸੈਮੀਨਾਰ ਦੌਰਾਨ ਧਾਰਾ 370 ਬਾਰੇ ਸੰਬੋਧਨ ਕਰ ਰਹੇ ਸਨ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਬਾਰੇ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਬਾਹਰ ਆਉਣਗੇ। ਇਹ ਸ਼ੇਖ ਅਬਦੁੱਲਾ ਦੇ ਕੇਸ ਵਰਗਾ ਕੇਸ ਨਹੀਂ ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ 10 ਸਾਲ ਤੱਕ ਜੇਲ੍ਹ ਵਿੱਚ ਰੱਖਿਆ ਸੀ।

RELATED ARTICLES
POPULAR POSTS