26.3 C
Toronto
Wednesday, July 29, 2026
spot_img
Homeਪੰਜਾਬ'ਆਪ' ਨੇ ਨਵਜੋਤ ਸਿੱਧੂ ਨੂੰ ਪਾਰਟੀ 'ਚ ਆਉਣ ਦਾ ਦਿੱਤਾ ਸੱਦਾ

‘ਆਪ’ ਨੇ ਨਵਜੋਤ ਸਿੱਧੂ ਨੂੰ ਪਾਰਟੀ ‘ਚ ਆਉਣ ਦਾ ਦਿੱਤਾ ਸੱਦਾ

ਲੁਧਿਆਣਾ : ਆਮ ਆਦਮੀ ਪਾਰਟੀ ਪੰਜਾਬ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਮਰਾਲਾ ‘ਚ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਆਉਣ ਤਾਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸੂਬੇ ਵਿਚ ਤਿੰਨ ਉਪ ਮੁੱਖ ਮੰਤਰੀ ਲਗਾਉਣ ਦੀ ਗੱਲ ਕਰ ਰਹੇ ਹਨ, ਇਸ ਤੋਂ ਲੱਗਦਾ ਹੈ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।

RELATED ARTICLES
POPULAR POSTS