ਨਵਜੋਤ ਸਿੱਧੂ ਬਣ ਸਕਦੇ ਹਨ ਉਪ ਮੁੱਖ ਮੰਤਰੀ
ਜਲੰਧਰ : ਪਿਛਲੇ ਕੁਝ ਸਮੇਂ ਤੋਂ ਸਿਆਸਤ ਵਿਚ ਚੁੱਪੀ ਧਾਰੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪੰਜਾਬ ਕੈਬਨਿਟ ਵਿਚ ਵਾਪਸੀ ਦੀ ਸੰਭਾਵਨਾ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦੀ ਹੀ ਉਚੇ ਰੈਂਕ ਨਾਲ ਸਿੱਧੂ ਇਕ ਵਾਰ ਫਿਰ ਪੰਜਾਬ ਕੈਬਨਿਟ ਵਿਚ ਵਾਪਸੀ ਕਰਨਗੇ। ਸ਼ਾਇਦ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਦਿੱਤੀ ਜਾਵੇ।
ਸੂਤਰਾਂ ਦੀ ਮੰਨੀਏ ਤਾਂ ਖੁਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਚਾਹੁੰਦੇ ਹਨ ਕਿ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾਇਆ ਜਾਵੇ ਅਤੇ ਇਸ ਮੁੱਦੇ ‘ਤੇ ਉਹ ਕੈਪਟਨ ਅਮਰਿੰਦਰ ਨਾਲ ਗੱਲ ਵੀ ਕਰ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਨਵਜੋਤ ਸਿੱਧੂ ਨੂੰ ਆਪਣੇ ਪਾਲੇ ਵਿਚ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ, ਇਸੇ ਕਾਰਨ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਹੋਰ ਲਾਈਫ ਲਾਈਨ ਨਹੀਂ ਕਰਨਾ ਚਾਹੁੰਦੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਨਾਲ ਨਰਾਜ਼ ਚੱਲ ਰਹੇ ਵਿਧਾਇਕਾਂ ਦੀ ਅਗਵਾਈ ਸਿੱਧੂ ਕਰ ਰਹੇ ਹਨ। ਇਸੇ ਕਾਰਨ ਨਵਜੋਤ ਸਿੰਘ ਸਿੱਧੂ ਦੀ ਕੈਬਨਿਟ ਵਿਚ ਵਾਪਸੀ ਕਰਵਾਉਣ ਦੀ ਤਿਆਰੀ ਹੈ। ਇਸ ਮਾਮਲੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੋ ਹਾਈਕਮਾਨ ਤੈਅ ਕਰੇਗੀ, ਉਸ ਨੂੰ ਮੰਨਣਾ ਹੀ ਪਵੇਗਾ।
ਸਿੱਧੂ ਦੀ ਵਾਪਸੀ ਦੀ ਸੰਭਾਵਨਾ ਨਹੀਂ ਆਸ਼ਾ ਕੁਮਾਰੀ
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ਵਿਚ ਵਾਪਸੀ ਦੀਆਂ ਚਰਚਾਵਾਂ ਵਿਚ ਕਾਂਗਰਸ ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵਿਰਾਮ ਲੱਗਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਅਜਿਹੀ ਕੋਈ ਵੀ ਜਾਣਕਾਰੀ ਉਨ੍ਹਾਂ ਕੋਲ ਨਹੀਂ ਹੈ ਤੇ ਪਾਰਟੀ ਪੱਧਰ ‘ਤੇ ਵੀ ਅਜਿਹੀ ਕੋਈ ਚਰਚਾ ਨਹੀਂ ਹੈ। ਇਸ ਸਬੰਧੀ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਵੀ ਮੰਨਣਾ ਹੈ ਕਿ ਸਿੱਧੂ ਦੀ ਕੈਬਨਿਟ ‘ਚ ਮੁੜ ਵਾਪਸੀ ਏਨੀ ਸੌਖੀ ਨਹੀਂ ਹੋਵੇਗੀ। ਸਿੱਧੂ ਨੇ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਖਿਲਾਫ ਬਿਆਨਬਾਜ਼ੀ ਕੀਤੀ ਹੈ, ਇਸ ਕਰਕੇ ਸਿੱਧੂ ਦੀ ਕੈਬਨਿਟ ਵਿਚ ਵਾਪਸੀ ਦੀ ਸੰਭਾਵਨਾ ਘੱਟ ਹੀ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …