25 ਲੱਖ ਰੁਪਏ ਦਾ ਜੁਰਮਨਾ ਵੀ ਪਵੇਗਾ ਭਰਨਾ
ਉਤਰ ਪ੍ਰਦੇਸ਼ ਦੇ ਉਨਾਵ ਜਬਰ ਮਾਮਲੇ ਵਿਚ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੈਂਗਰ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 2017 ਵਿਚ ਕੁਲਦੀਪ ਸੈਂਗਰ ਅਤੇ ਉਸਦੇ ਸਾਥੀਆਂ ਨੇ ਉਨਾਵ ਵਿਚ ਇਕ ਲੜਕੀ ਨੂੰ ਜਬਰੀ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕੀਤਾ ਸੀ। ਇਸੇ ਮਾਮਲੇ ਵਿਚ ਇਕ ਹੋਰ ਆਰੋਪੀ ਸ਼ਸ਼ੀ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਅਦਾਲਤ ਨੇ ਦੋਸ਼ੀ ਕੁਲਦੀਪ ਸੈਂਗਰ ਨੂੰ 25 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸੈਂਗਰ ਉਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕੇ ਬਾਂਗਰਮਊ ਤੋਂ ਚੌਥੀ ਵਾਰ ਵਿਧਾਇਕ ਬਣਿਆ ਸੀ ਅਤੇ ਭਾਜਪਾ ਨੇ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।
Check Also
ਪ੍ਰਧਾਨ ਮੰਤਰੀ ਨੇ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਕੀਤਾ ਸੰਬੋਧਨ
ਕਿਹਾ : ਵਿਕਸਤ ਭਾਰਤ ਦਾ ਟੀਚਾ ਮੁਸ਼ਕਲ ਲੱਗ ਸਕਦੈ, ਪਰ ਨਾਮੁਮਕਿਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ …