
ਬਠਿੰਡਾ ਜੇਲ੍ਹ ਦੇ 12 ਹਵਾਲਾਤੀਆਂ ਤੇ ਕੈਦੀਆਂ ਕੋਲੋਂ ਮਿਲੇ 14 ਮੋਬਾਇਲ ਫ਼ੋਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋ ਗਈ। ਮ੍ਰਿਤਕ ਸੁਸ਼ੀਲ ਕੁਮਾਰ ਹੱਤਿਆ ਦੇ ਮਾਮਲੇ ਵਿਚ ਸਜ਼ਾਯਾਫਤਾ ਸੀ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਉਧਰ ਦੂਜੇ ਪਾਸੇ ਬਠਿੰਡਾ ਜੇਲ੍ਹ ਦੇ 12 ਹਵਾਲਾਤੀਆਂ ਤੇ ਕੈਦੀਆਂ ਕੋਲੋਂ 14 ਮੋਬਾਇਲ ਫ਼ੋਨ ਮਿਲੇ ਹਨ। ਮਾਡਰਨ ਜੇਲ੍ਹ ‘ਚ ਇੱਕ ਕੈਦੀ ਨੂੰ ਫ਼ੋਨ ‘ਤੇ ਕਿਸੇ ਨੂੰ ਡਰਾਉਂਦੇ-ਧਮਕਾਉਂਦੇ ਜੇਲ੍ਹ ਪ੍ਰਸ਼ਾਸਨ ਨੇ ਫੜਿਆ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਜ਼ਿਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਜੇਲ੍ਹ ‘ਚ ਸੀਆਰਪੀਐੱਫ਼ ਦੀ ਤਾਇਨਾਤੀ ਕੀਤੀ ਗਈ ਸੀ। ਜੇਲ੍ਹ ‘ਚ ਬੰਦ ਗੈਂਗਸਟਰਾਂ ਕੋਲੋਂ ਲਗਾਤਾਰ ਮਿਲ ਰਹੇ ਮੋਬਾਇਲ ਤੇ ਅਪਰਾਧਕ ਗਿਰੋਹਾਂ ਦੀ ਜੰਗ ਕਾਰਨ ਇਹ ਤਾਇਨਾਤੀ ਕੀਤੀ ਗਈ ਸੀ। ਸੀਆਰਪੀਐੱਫ਼ ਦੀ ਤਾਇਨਾਤੀ ਦੇ ਬਾਵਜੂਦ ਜੇਲ੍ਹ ‘ਚ ਬੰਦ ਕੈਦੀਆਂ ਤੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।