19.1 C
Toronto
Sunday, October 4, 2026
spot_img
Homeਪੰਜਾਬਨਸ਼ੇ ਦੀ ਓਵਰ ਡੋਜ਼ ਨੇ 22 ਸਾਲਾ ਨੌਜਵਾਨ ਦੀ ਲਈ ਜਾਨ

ਨਸ਼ੇ ਦੀ ਓਵਰ ਡੋਜ਼ ਨੇ 22 ਸਾਲਾ ਨੌਜਵਾਨ ਦੀ ਲਈ ਜਾਨ

ਨਸ਼ੇ ਦੀ ਓਵਰ ਡੋਜ਼ ਨੇ 22 ਸਾਲਾ ਨੌਜਵਾਨ ਦੀ ਲਈ ਜਾਨਗੁਰਪ੍ਰੀਤ ਸਿੰਘ ਦਾ ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਚ ਕੋਈ ਨਸ਼ੇ ਦੀ ਜ਼ਿਆਦਾ ਡੋਜ਼ ਨਾਲ ਮਰ ਰਿਹਾ ਹੈ ਅਤੇ ਕੋਈ ਨਸ਼ਾ ਨਾ ਮਿਲਣ ਕਾਰਨ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ। ਪੰਜਾਬ ਸਰਕਾਰ ਜਿੰਨੇ ਮਰਜ਼ੀ ਦਾਅਵੇ ਕਰੀ ਜਾਵੇ, ਪਰ ਪੰਜਾਬ ਵਿਚ ਨਸ਼ਿਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਵਾਦੀਆ ਦੇ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਹੋ ਗਈ। ਗੁਰਪ੍ਰੀਤ ਦੀ ਲਾਸ਼ ਉਸਦੇ ਨੇੜਲੇ ਪਿੰਡ ਵਿਚੋਂ ਬਰਾਮਦ ਹੋਈ ਅਤੇ ਉਸ ਕੋਲੋਂ ਨਸ਼ੇ ਦਾ ਟੀਕਾ ਵੀ ਬਰਾਮਦ ਹੋਇਆ ਹੈ। ਦੱਸਿਆ ਗਿਆ ਕਿ ਗੁਰਪ੍ਰੀਤ ਦਾ ਵਿਆਹ ਵੀ ਡੇਢ ਕੁ ਸਾਲ ਪਹਿਲਾਂ ਹੀ ਹੋਇਆ ਸੀ ਅਤੇ ਉਸ ਕੋਲ 6 ਮਹੀਨਿਆਂ ਦੀ ਧੀ ਵੀ ਹੈ। ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਪੰਜਾਬ ਸਰਕਾਰ ਨੂੰ ਇਕ ਫਿਰ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕੀਤਾ ਹੈ।

RELATED ARTICLES
POPULAR POSTS