ਗੁਜਰਾਤ ‘ਚ 8 ਹਜ਼ਾਰ ਵਿਅਕਤੀਆਂ ‘ਤੇ ਐਫ.ਆਈ.ਆਰ. ਦਰਜ ਅਤੇ ਯੂਪੀ ਦੇ 20 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਕਾਨੂੰਨ ਦੇ ਖਿਲਾਫ ਅੱਜ ਵੀ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਹੋਏ। ਦਿੱਲੀ ਦੀ ਜਾਮਾ ਮਸਜਿਦ ਦੇ ਬਾਹਰ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਭੀਮ ਆਰਮੀ ਚੀਫ ਚੰਦਰਸ਼ੇਖਰ ਵੀ ਪਹੁੰਚੇ ਅਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਧਿਆਨ ਰਹੇ ਕਿ ਅੱਜ ਜੁੰਮੇ ਦੀ ਨਮਾਜ ਤੋਂ ਵੱਡੀ ਗਿਣਤੀ ਵਿਚ ਮੁਸਲਿਮ ਜਾਮਾ ਮਸਜਿਦ ਦੇ ਬਾਹਰ ਇਕੱਠੇ ਹੋ ਗਏ ਸਨ।
ਇਸੇ ਦੌਰਾਨ ਗੁਜਰਾਤ ਵਿਚ 8 ਹਜ਼ਾਰ ਵਿਅਕਤੀਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਉਤਰ ਪ੍ਰਦੇਸ਼ ਦੇ 20 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾ ਬੰਦ ਕੀਤੀ ਗਈ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …