ਮਨਮੋਹਨ ਸਿੰਘ, ਪ੍ਰਿਯੰਕਾ, ਸੋਨੀਆ ਤੇ ਰਾਹੁਲ ਗਾਂਧੀ ਨੇ ਭਰੀ ਹਾਜ਼ਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਭਰ ‘ਚ ਜਾਰੀ ਪ੍ਰਦਰਸ਼ਨਾਂ ਵਿਚਾਲੇ ਹੁਣ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦਿੱਲੀ ਦੇ ਰਾਜਘਾਟ ‘ਤੇ ਕਾਂਗਰਸ ਨੇਤਾਵਾਂ ਨੇ ਇਸ ਧਰਨੇ ਦੀ ਸ਼ੁਰੂਆਤ ‘ਵੰਦੇ ਮਾਤਰਮ’ ਨਾਲ ਕੀਤੀ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਰਾਜਘਾਟ ਵਿਖੇ ਇਸ ਧਰਨੇ ‘ਚ ਮੌਜੂਦ ਰਹੇ। ਉਨ੍ਹਾਂ ਦੇ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਸੀਨੀਅਰ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਆਨੰਦ ਸ਼ਰਮਾ ਸਮੇਤ ਕਈ ਵੱਡੇ ਨੇਤਾ ਵੀ ਧਰਨੇ ਦੌਰਾਨ ਹਾਜ਼ਰ ਰਹੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕਰਕੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ ਸੀ। ਰਾਹੁਲ ਨੇ ਟਵੀਟ ਕਰਕੇ ਮੋਦੀ ਅਤੇ ਸ਼ਾਹ ਉਤੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਦਾ ਆਰੋਪ ਲਗਾਇਆ ਸੀ। ਧਿਆਨ ਰਹੇ ਕਿ ਨਾਗਰਿਕਤਾ ਕਾਨੂੰਨ ਖਿਲਾਫ ਦੇਸ਼ ਭਰ ਵਿਚ ਅਜੇ ਤੱਕ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ ਅਤੇ ਹੁਣ ਤੱਕ ਪ੍ਰਦਰਸ਼ਨਾਂ ਦੌਰਾਨ 20 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ।
ਉਧਰ ਦੂਜੇ ਪਾਸੇ ਅਸਾਮ ਦੇ ਮੁੱਖ ਮੰਤਰੀ ਜਗਨ ਰੈਡੀ ਨੇ ਕਿਹਾ ਕਿ ਅਸਾਮ ਵਿਚ ਐਨ.ਆਰ.ਸੀ. ਲਾਗੂ ਨਹੀਂ ਹੋਵੇਗਾ। ਇਸ ਤੋਂ ਪਹਿਲਂ ਵੀ ਜਗਨ ਰੈਡੀ ਕਹਿ ਚੁੱਕੇ ਹਨ ਕਿ ਘੱਟ ਗਿਣਤੀਆਂ ਨੂੰ ਡਰਾਉਣ ਦੀ ਜ਼ਰੂਰਤ ਨਹੀਂ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …