ਬਿਹਾਰ ਨਾਲ ਸਬੰਧਤ 9 ਵਿਅਕਤੀਆਂ ਦੀ ਹੋਈ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜਧਾਨੀ ਦਿੱਲੀ ਵਧ ਰਹੀਆਂ ਅੱਗ ਦੀਆਂ ਘਟਨਾਵਾਂ ਨਾਲ ਜੂਝਣ ਲੱਗੀ ਹੈ। ਪਿਛਲੇ ਕੁਝ ਸਮੇਂ ‘ਚ ਦਿੱਲੀ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਤੇ ਉਨ੍ਹਾਂ ਵਿਚ ਬੇਦੋਸ਼ੇ ਲੋਕਾਂ ਦੀ ਜਾਨ ਵੀ ਗਈ ਹੈ। ਅੱਜ ਵੀ ਅਜਿਹਾ ਹੀ ਇਕ ਵੱਡਾ ਘਟਨਾਕ੍ਰਮ ਹੋਇਆ ਹੈ ਜਿਸ ਵਿਚ ਬਾਹਰੀ ਦਿੱਲੀ ਦੇ ਕਿਰਾੜੀ ਇਲਾਕੇ ‘ਚ ਸਥਿਤ ਕੱਪੜੇ ਦੇ ਇਕ ਗੋਦਾਮ ‘ਚ ਰਾਤ ਸਮੇਂ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਨੇ 13 ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲਿਆ, ਜਿਨ੍ਹਾਂ ਵਿਚੋਂ ਬਿਹਾਰ ਨਾਲ ਸਬੰਧਤ 9 ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕ 9 ਵਿਅਕਤੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …