ਲੋਕ ਇਨਸਾਫ ਪਾਰਟੀ ਨੇ ਉੜੀਸਾ ‘ਚ ਜਾ ਕੇ ਲਗਾਇਆ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਉੜੀਸਾ ਦੇ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹ ਦਿੱਤਾ ਗਿਆ ਸੀ। ਇਸ ਕਾਰਵਾਈ ਖਿਲਾਫ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਆਪਣੇ ਸਾਥੀਆਂ ਨਾਲ ਉੜੀਸਾ ਵਿੱਚ ਜਾ ਕੇ ਧਰਨਾ ਲਗਾ ਦਿੱਤਾ। ਉਨ੍ਹਾਂ ਦੇ ਨਾਲ ਹੋਰ ਸਿੱਖ ਜਥੇਬੰਦੀਆਂ ਵੀ ਧਰਨੇ ਵਿੱਚ ਸ਼ਾਮਲ ਹੋਈਆਂ। ਲੰਘੇ ਕੱਲ੍ਹ ਲੋਕ ਇਨਸਾਫ਼ ਪਾਰਟੀ ਤੇ ਪੁਰੀ ਦੇ ਸਿੱਖ ਸੰਗਠਨਾਂ ਨੇ ਰੋਸ ਮਾਰਚ ਕੱਢ ਕੇ ਭੁਵਨੇਸ਼ਵਰ ਦੇ ਵਿਧਾਨ ਸਭਾ ਚੌਕ ਵਿੱਚ ਧਰਨਾ ਮਾਰਿਆ। ਇਸ ਦੌਰਾਨ ਪਾਰਟੀ ਦੇ ਵਫ਼ਦ ਵੱਲੋਂ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਉੜੀਸਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕਰਕੇ ਭੁਵਨੇਸ਼ਵਰ ਦੇ ਗੁਰਦੁਆਰਾ ਸਾਹਿਬ ਦੀ ਸਾਂਭ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਮੰਗ ਕੀਤੀ ਗਈ। ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਰੀ ਦੀਆਂ ਸਿੱਖ ਸੰਗਤਾਂ ਵਿੱਚ ਇਸ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਦੀ ਮੰਗ ਕਰਦਿਆਂ ਲਾਗਲੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਸਿੱਖ ਸੰਗਤ ਨੂੰ ਦੇਣ ਦੀ ਵੀ ਅਪੀਲ ਕੀਤੀ ਗਈ।
Check Also
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਪ੍ਰਵਾਨ, ਪ੍ਰਚਾਰ ਦੀ ਦਿੱਤੀ ਆਗਿਆ
ਸਰਨਾ ਤੇ ਸਾਬਕਾ ਜਥੇਦਾਰਾਂ ਸਮੇਤ ਹੋਰ ਕਈ ਸਿੱਖ ਆਗੂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ …