ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਮਿਲੇਗਾ ਫਾਇਦਾ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਵਿਚ ਅੱਜ ਏਮਜ਼ ਦੀ ਓ.ਪੀ.ਡੀ. ਦਾ ਉਦਘਾਟਨ ਕੀਤਾ ਗਿਆ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਉਦਘਾਟਨ ਕਰਦਿਆਂ ਜ਼ਿਆਦਾਤਰ ਮੋਦੀ ਸਰਕਾਰ ਦੀਆਂ ਤਾਰੀਫਾਂ ਕੀਤੀਆਂ। ਉਨ੍ਹਾਂ ਕਿਹਾ ਕਿ ਏਮਜ਼ ਦੇ ਸ਼ੁਰੂ ਹੋਣ ਨਾਲ ਹੁਣ ਪੰਜਾਬ ਦੇ ਲੋਕਾਂ ਸਮੇਤ ਰਾਜਸਥਾਨ, ਹਰਿਆਣਾ ਤੇ ਹੋਰ ਰਾਜਾਂ ਦੇ ਲੋਕਾਂ ਨੂੰ ਵੀ ਸਿਹਤ ਸਬੰਧੀ ਵਧੀਆ ਸਹੂਲਤਾਂ ਮਿਲਣੀਆਂ। ਇਸ ਮੌਕੇ ਫ਼ਿਰੋਜ਼ਪੁਰ ‘ਚ ਪੀਜੀਆਈ ਸੈਟੇਲਾਈਟ ਸੈਂਟਰ ਬਣਾਉਣ ਦਾ ਵੀ ਐਲਾਨ ਕੀਤਾ ਗਿਆ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਇਲਾਜ ਲਈ ਲੁਧਿਆਣੇ ਜਾਂ ਚੰਡੀਗੜ੍ਹ ਪੀਜੀਆਈ ਜਾਣਾ ਪੈਂਦਾ ਸੀ, ਪਰ ਹੁਣ ਏਮਜ਼ ਸਾਰੀਆਂ ਸਹੂਲਤਾਂ ਪੂਰੀਆਂ ਕਰੇਗਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਬੋਲਦਿਆਂ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਅਤੇ ਕੇਂਦਰੀ ਮੰਤਰੀ ਹਰਸ਼ ਵਰਧਨ ਦੇ ਇਥੇ ਉਦਘਾਟਨ ਕਰਨ ਆਉਣ ‘ਤੇ ਧੰਨਵਾਦ ਕਰਦਾ ਹਾਂ।

