ਕਿਹਾ – ਅਕਾਲੀਆਂ ਨੇ ਆਪਣੇ ਹਿੱਤਾਂ ਲਈ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿੱਤੀ ਸੰਕਟ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਆਰਥਿਕ ਸੰਕਟ ਵਿੱਚ ਧੱਕਣ ਲਈ ਪੂਰੀ ਤਰ੍ਹਾਂ ਅਕਾਲੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ 10 ਸਾਲ ਸੱਤਾ ਸੁਖ ਭੋਗਣ ਵਾਲੇ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸੂਬੇ ਦੀ ਆਰਥਿਕਤਾ ਨੂੰ ਮੂਧੇ-ਮੂੰਹ ਸੁੱਟ ਦਿੱਤਾ ਸੀ। ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਨੂੰ ਚੇਤੇ ਕੀਤਾ ਜਦੋਂ ਉਨ੍ਹਾਂ ਦੀ ਸਰਕਾਰ ਨੇ ਮਜ਼ਬੂਤ ਆਰਥਿਕਤਾ ਛੱਡੀ ਸੀ ਪਰ ਅਕਾਲੀ-ਭਾਜਪਾ ਗੱਠਜੋੜ ਨੇ ਆਪਣੀਆਂ ਲੋਕ ਵਿਰੋਧੀ ਅਤੇ ਮਾੜੀਆਂ ਨੀਤੀਆਂ ਨਾਲ ਇਸ ਨੂੰ ਤਬਾਹ ਕਰਕੇ ਰੱਖ ਦਿੱਤਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੀ ਗੰਭੀਰ ਆਰਥਿਕ ਸਥਿਤੀ ਅਕਾਲੀਆਂ ਪਾਸੋਂ ਵਿਰਾਸਤ ਦੇ ਰੂਪ ਵਿੱਚ ਮਿਲੀ ਹੈ ਅਤੇ ਸੂਬੇ ਨੂੰ ਇਸ ਸੰਕਟ ਵਿੱਚ ਧੱਕਣ ਵਾਲੇ ਅਕਾਲੀ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਮੁੱਖ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਸੂਬੇ ਦੀ ਆਰਥਿਕਤਾ ਦਾ ਫਿਕਰ ਛੱਡ ਕੇ ਆਪਣੇ ਸਿਆਸੀ ਭਵਿੱਖ ਦਾ ਫਿਕਰ ਕਰਨ ਲਈ ਆਖਿਆ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …