ਆਪਣੀ ਸਰਕਾਰ ਦੇ ਗਿਣਾਏ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਪੰਜਾਂ ਸਾਲਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਕੇਜਰੀਵਾਲ ਨੇ ਮੌਜੂਦਾ ਕਾਰਜਕਾਲ ਦੌਰਾਨ ਚੰਗੀ ਸਿੱਖਿਆ ਅਤੇ ਮੁਫਤ ਸਿਹਤ ਸਹੂਲਤਾਂ ਵਰਗੇ ਕਾਰਜਾਂ ਵੱਲ ਜ਼ਿਆਦਾ ਧਿਆਨ ਦਿੱਤਾ। ਇਸ ਸਬੰਧੀ ਕੇਜਰੀਵਾਲ ਨੇ ਕਿਹਾ ਕਿ ਚੰਗੀ ਸਿੱਖਿਆ ਅਤੇ ਮੁਫਤ ਸਿਹਤ ਸਹੂਲਤਾਂ ‘ਆਪ’ ਸਰਕਾਰ ਦੀਆਂ ਵੱਡੀਆਂ ਉਪਲਧੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਜਨਤਾ ਦੇ ਸੇਵਕ ਹਾਂ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੀ ਰਿਪੋਰਟ ਪੇਸ਼ ਕਰੀਏ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਕੀਤੀ, ਜਿਸ ਦੀ ਚਰਚਾ ਪੂਰੀ ਦੁਨੀਆ ਵਿਚ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ‘ਆਪ’ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਤੋਂ 67 ਸੀਟਾਂ ‘ਤੇ ਧਮਾਕੇਦਾਰ ਜਿੱਤ ਦਰਜ ਕੀਤੀ ਸੀ। ਹੁਣ ਆਉਂਦੇ ਦਿਨਾਂ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਵਾਲਾ ਹੈ, ਜਿਸ ਨੂੰ ਦੇਖਦਿਆਂ ਕੇਜਰੀਵਾਲ ਨੇ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ।
Check Also
ਘਰ ਢਾਹੁਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਕੀਤੀ ਖਿਚਾਈ
ਹਰੇਕ ਘਰ ਦੇ ਮਾਲਕ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ …