ਕੇਂਦਰ ਸਰਕਾਰ ਨੇ ਕਿਹਾ – ਕੋਈ ਵੀ ਦਸਤਾਵੇਜ ਦਿਖਾਉਣ ਦੀ ਲੋੜ ਨਹੀਂ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਭਰ ‘ਚ ਐੱਨ. ਆਰ. ਸੀ. ਅਤੇ ਨਾਗਰਿਕਤਾ ਕਾਨੂੰਨ ‘ਤੇ ਹੋ ਰਹੇ ਅੰਦੋਲਨਾਂ ਵਿਚਾਲੇ ਅੱਜ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਜਨਸੰਖਿਆ ਰਜਿਸਟਰ ਨੂੰ ਅਪਡੇਟ ਕਰਨ ਲਈ ਦਿੱਤੀ ਗਈ ਹੈ। ਇਸ ਦੌਰਾਨ ਐੱਨ. ਪੀ. ਆਰ. ‘ਚ ਭਾਰਤ ਦੇ ਵਾਸੀਆਂ ਕੋਲੋਂ 15 ਜਾਣਕਾਰੀਆਂ ਮੰਗੀਆਂ ਜਾਣਗੀਆਂ ਅਤੇ ਜਨਗਣਨਾ ਦੇ ਡਾਟਾਬੇਸ ਨੂੰ ਅਪਡੇਟ ਕੀਤਾ ਜਾਵੇਗਾ। ਇਸ ਸਬੰਧੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ 1 ਅਪ੍ਰੈਲ 2020 ਤੋਂ ਜਨਗਣਨਾ ਸ਼ੁਰੂ ਕੀਤੀ ਜਾਵੇਗੀ ਅਤੇ ਇਹ ਸਤੰਬਰ ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਕਿਸੇ ਤਰ੍ਹਾਂ ਦੇ ਦਸਤਾਵੇਜ਼ ਦੀ ਲੋੜ ਨਹੀਂ ਹੋਵੇਗੀ ਅਤੇ ਐਪ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਨ.ਪੀ.ਆਰ. ਅਪਡੇਟ ਸਮੇਂ ਵਿਅਕਤੀ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਹੀ ਸਹੀ ਮੰਨਿਆ ਜਾਵੇਗਾ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …