ਨਫ਼ਰਤ ਦਾ ਖਾਤਮਾ ਕਰਨ ਦਾ ਦਿੱਤਾ ਸੁਨੇਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਏਕਤਾ ਅਤੇ ਭਾਈਚਾਰਕ ਸਾਂਝ ਪ੍ਰਤੀ ਪ੍ਰਣ ਕਰਨ ਦਾ ਵੀ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਵਧ ਰਹੀ ਅਸਹਿਣਸ਼ੀਲਤਾ ਦੇ ਸੰਦਰਭ ਵਿੱਚ ਪ੍ਰਭੂ ਯਿਸੂ ਮਸੀਹ ਦੇ ਸ਼ਾਂਤੀ, ਪਿਆਰ ਅਤੇ ਦਇਆ ਦੇ ਸੰਦੇਸ਼ ਦੀ ਅਜੋਕੇ ਦੌਰ ਵਿੱਚ ਹੋਰ ਵੀ ਵਧੇਰੇ ਸਾਰਥਿਕਤਾ ਹੈ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਨੂੰ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ ‘ਤੇ ਅਮਲ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਭਲਕੇ 25 ਦਸੰਬਰ ਨੂੰ ਕ੍ਰਿਸਮਸ ਦਾ ਤਿਉਹਾਰ ਦੁਨੀਆ ਭਰ ਵਿਚ ਮਨਾਇਆ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …