ਸੰਗਰੂਰ ਵਿਚ ਵੀ ਹੋਏ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਅੱਜ ਅੰਮ੍ਰਿਤਸਰ ‘ਚ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਦਿਲਰਾਜ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀਆਂ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਘਰ ਮੂਹਰੇ ਧਰਨਾ ਲਗਾਇਆ। ਧਰਨਾਕਾਰੀਆਂ ਵਲੋਂ ਨਰਿੰਦਰ ਮੋਦੀ ਸਰਕਾਰ ਅਤੇ ਸ਼ਵੇਤ ਮਲਿਕ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਕੇਂਦਰ ਸਰਕਾਰ ਦੇ ਫੈਸਲੇ ਖਿਲਾਫ ਸੰਗਰੂਰ ‘ਚ ਵੀ ਵੱਖ-ਵੱਖ ਇਨਕਲਾਬੀ ਜਥੇਬੰਦੀਆਂ ਨੇ ਰੈਲੀ ਕੱਢ ਕੇ ਰੋਸ ਮੁਜ਼ਾਹਰਾ ਕੀਤਾ। ਧਿਆਨ ਰਹੇ ਕਿ ਨਾਗਰਿਕਤਾ ਕਾਨੂੰਨ ਖਿਲਾਫ ਦੇਸ਼ ਦੇ ਕਈ ਸੂਬਿਆਂ ਸਮੇਤ ਵਿਦੇਸ਼ਾਂ ਵਿਚ ਵੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …