12.4 C
Toronto
Monday, October 12, 2026
spot_img
Homeਪੰਜਾਬਯੂ. ਪੀ. ਪੁਲਿਸ ਨੇ ਰਾਹੁਲ ਅਤੇ ਪ੍ਰਿਯੰਕਾ ਨੂੰ ਹਿੰਸਾ ਪੀੜਤਾਂ ਨਾਲ ਨਹੀਂ...

ਯੂ. ਪੀ. ਪੁਲਿਸ ਨੇ ਰਾਹੁਲ ਅਤੇ ਪ੍ਰਿਯੰਕਾ ਨੂੰ ਹਿੰਸਾ ਪੀੜਤਾਂ ਨਾਲ ਨਹੀਂ ਕਰਨ ਦਿੱਤੀ ਗੱਲਬਾਤ

ਯੂ. ਪੀ. ਪੁਲਿਸ ਨੇ ਰਾਹੁਲ ਅਤੇ ਪ੍ਰਿਯੰਕਾ ਨੂੰ ਹਿੰਸਾ ਪੀੜਤਾਂ ਨਾਲ ਨਹੀਂ ਕਰਨ ਦਿੱਤੀ ਗੱਲਬਾਤਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਸਰਕਾਰ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਹੋਏ ਪ੍ਰਦਰਸ਼ਨ ਦੌਰਾਨ ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਹਿੰਸਾ ਹੋਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਦੀ ਮੌਤ ਵੀ ਹੋ ਗਈ ਸੀ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਇਸ ਹਿੰਸਾ ‘ਚ ਮਾਰੇ ਗਏ ਪ੍ਰਦਰਸ਼ਨਕਾਰੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਮੇਰਠ ਜਾ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਨੇ ਉਨ੍ਹਾਂ ਨੂੰ ਬਾਰਡਰ ‘ਤੇ ਹੀ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਦੇ ਚੱਲਦਿਆਂ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਮੇਰਠ ਜਾਣ ਤੋਂ ਰੋਕਿਆ ਹੈ।
ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਪੀ ਦੀ ਯੋਗੀ ਸਰਕਾਰ ਦੀ ਤਿੱਖੀ ਆਲੋਚਨਾ ਹੈ। ਕੈਪਟਨ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉਥੇ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ।

RELATED ARTICLES
POPULAR POSTS