Breaking News
Home / ਪੰਜਾਬ / ਅਕਾਲੀਆਂ ਨੇ ਮੋਗਾ ‘ਚ ਕੈਪਟਨ ਸਰਕਾਰ ਖਿਲਾਫ ਲਗਾਇਆ ਧਰਨਾ

ਅਕਾਲੀਆਂ ਨੇ ਮੋਗਾ ‘ਚ ਕੈਪਟਨ ਸਰਕਾਰ ਖਿਲਾਫ ਲਗਾਇਆ ਧਰਨਾ

ਸੁਖਬੀਰ ਬਾਦਲ ਨੇ ਕਿਹਾ – ਝੂਠੀਆਂ ਸੌਹਾਂ ਖਾਣ ਵਾਲਿਆਂ ਤੋਂ ਕੀ ਉਮੀਦ ਕਰੇਗਾ ਪੰਜਾਬ
ਮੋਗਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਅਮਨ ਕਾਨੂੰਨ ਦੀ ਮਾੜੀ ਹਾਲਤ ਅਤੇ ਪੁਲਿਸ ਵਧੀਕੀਆਂ ਵਰਗੇ ਮੁੱਦਿਆਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਅੱਜ ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਝੂਠੀਆਂ ਸੌਹਾਂ ਖਾਣ ਵਾਲਿਆਂ ਤੋਂ ਪੰਜਾਬ ਦੀ ਜਨਤਾ ਨੂੰ ਕੋਈ ਵੀ ਉਮੀਦ ਨਹੀਂ ਰੱਖਣੀ ਚਾਹੀਦੀ। ਸੁਖਬੀਰ ਨੇ ਕਿਹਾ ਕਿ ਕੈਪਟਨ ਦੇ ਰਾਜ ਵਿਚ ਅਕਾਲੀਆਂ ‘ਤੇ ਝੂਠੇ ਪਰਚੇ ਦਰਜ ਹੋ ਰਹੇ ਹਨ ਅਤੇ ਉਨ੍ਹਾਂ ਚਿਤਾਵਨੀ ਦਿੱਤੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਪਰਚੇ ਦਰਜ ਕਰਨ ਵਾਲੇ ਅਫਸਰਾਂ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ। ਇਸ ਰੋਸ ਧਰਨੇ ਵਿਚ ਜਥੇਦਾਰ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ ਅਤੇ ਜਗਮੀਤ ਸਿੰਘ ਬਰਾੜ ਸਮੇਤ ਹੋਰ ਬਹੁਤ ਸਾਰੇ ਅਕਾਲੀ ਆਗੂ ਹਾਜ਼ਰ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …