ਵੱਡੀ ਗਿਣਤੀ ਵਿਚ ਸੰਗਤਾਂ ਨੇ ਅੱਜ ਵੀ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਸਭਾ ਹੋ ਰਹੀ ਹੈ। ਇਸ ਨੂੰ ਲੈ ਕੇ ਸੰਗਤਾਂ ਸ਼ਹੀਦਾਂ ਨੂੰ ਸਿੱਜਦਾ ਕਰਨ ਲਈ ਹੁਣ ਤੋਂ ਹੀ ਫ਼ਤਹਿਗੜ੍ਹ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਥਾਂ-ਥਾਂ ਲੰਗਰਾਂ ਦਾ ਪ੍ਰਬੰਧ ਸ਼ੁਰੂ ਹੋ ਗਿਆ ਹੈ। ਇਤਿਹਾਸਕ ਗੁਰਦੁਆਰਾ ਜੋਤੀ ਸਰੂਪ ਤੇ ਗੁਰਦੁਆਰਾ ਠੰਢਾ ਬੁਰਜ ਵਿਖੇ ਵੱਡੀ ਗਿਣਤੀ ‘ਚ ਸੰਗਤ ਨੇ ਅੱਜ ਵੀ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਆਰੰਭ ਹੋਣਗੇ ਅਤੇ 28 ਦਸੰਬਰ ਨੂੰ ਭੋਗ ਪਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ਵਿਚ ਸ਼ਹੀਦ ਹੋ ਗਏ ਸਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਵਿਖੇ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕਰਵਾ ਦਿੱਤਾ ਗਿਆ ਸੀ। ਇਸ ਲਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਂਦਾ ਰਹੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …